ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ, 29 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਧਮਾਈ, ਗੜ੍ਹਸ਼ੰਕਰ, ਚੌਹਾਲ, ਮੰਗੂਵਾਲ ਨਾਰੀ ਅਤੇ ਅੱਜੋਵਾਲ, ਆਂਗਣਵਾੜੀ ਕੇਂਦਰ ਚੌਹਾਲ, ਮੰਗੂਵਾਲ ਨਾਰੀ ਅਤੇ ਧਮਾਈ, ਨਾਲ ਹੀ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਵਿਖੇ ਵੀ ਚੈਕਿੰਗ ਕਰਕੇ ਰਿਕਾਰਡ ਦੇਖਿਆ।
ਉਨ੍ਹਾਂ ਦੱਸਿਆ ਕਿ ਨਿਰੀਖਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਯੋਜਨਾ ਤੋਂ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਭੋਜਨ ਦੇ ਮਿਆਰ ਨੂੰ ਹੋਰ ਵਧੀਆ ਕਰਨ ਦੇ ਨਿਰਦੇਸ਼ ਦਿੱਤੇ। ੳੇੁਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਰਸੋਈਆਂ ਨੂੰ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾੳੇੁਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਦੇ ਪਖਾਨਿਆਂ ਦੀ ਸੁਚੱਜੇ ਢੰਗ ਨਾਲ ਨਿਰੰਤਰ ਸਫ...




