ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਵਿਸ਼ਵ ਬੈਂਕ ਵੱਲੋਂ ਹਰਿਆਣਾ ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਤਹਿਤ 5,714 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚੋਂ 4,000 ਕਰੋੜ ਰੁਪਏ ਦਾ ਕਰਜ਼ਾ ਵਿਸ਼ਵ ਬੈਂਕ ਤੋਂ ਮਿਲੇਗਾ। ਇਸ ਪਰਿਯੋਜਨਾ ਵਿੱਚ ਸੂਬੇ ਦੇ 15 ਕਲੱਸਟਰ ਬਣਾਏ ਗਏ ਹਨ ਜਿਨ੍ਹਾਂ ਦਾ ਰਕਬਾ 48.94 ਲੱਖ ਏਕੜ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਨੂੰ ਲੈ ਕੇ ਆਯੋਜਿਤ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦਾ ਬਾਰੀਕੀ ਨਾਲ ਪ੍ਰਬੰਧ ਕਰਨ ਦੀ ਬਿਹਤਰ ਯੋਜਨਾ ਬਣਾਓ ਅਤੇ ਉਸ ਨੂੰ ਜ...








