ਹਰਿਆਣਾ ਵਿੱਚ ਰੇਲ ਕਨੈਕਟੀਵਿਟੀ ਦਾ ਨਵਾਂ ਦੌਰ
ਚੰਡੀਗੜ੍ਹ, 30 ਮਾਰਚ: ਹਰਿਆਣਾ ਰੇਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (HRIDC) ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਰੇਲ ਕਨੈਕਟੀਵਿਟੀ ਨੂੰ ਨਵੀਂ ਦਿਸ਼ਾ ਦੇਣ ਜਾ ਰਿਹਾ ਹੈ। ਹਰਿਆਣਾ ਆਰਬਿਟਲ ਰੇਲ ਕੋਰੀਡੋਰ (HORC), ਕੁਰੂਕਸ਼ੇਤਰ ਐਲੀਵੇਟਿਡ ਟ੍ਰੈਕ ਅਤੇ ਪ੍ਰਸਤਾਵਿਤ ਈਸਟਰਨ ਆਰਬਿਟਲ ਰੇਲ ਕੋਰੀਡੋਰ ਸਮੇਤ HRIDC ਦੇ ਸਾਰੇ ਪ੍ਰੋਜੈਕਟ ਲੌਜਿਸਟਿਕਸ ਕੁਸ਼ਲਤਾ ਵਧਾਉਣ, ਉਦਯੋਗਿਕ ਵਿਕਾਸ ਨੂੰ ਗਤੀ ਦੇਣ ਅਤੇ ਹਰਿਆਣਾ ਨੂੰ ਦੇਸ਼ ਦੇ ਪ੍ਰਮੁੱਖ ਬੁਨਿਆਦੀ ਢਾਂਚਾ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਹਰਿਆਣਾ ਦੇ ਮੁੱਖ ਸਕੱਤਰ ਅਤੇ HRIDC ਦੇ ਚੇਅਰਮੈਨ ਸ਼੍ਰੀ ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਨਿਰਦੇਸ਼ਕ ਮੰਡਲ ਦੀ 34ਵੀਂ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਰੇਲ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਮੰਤਰੀ ਮੰਡਲ ਵੱਲੋਂ ਹਰਿਆਣਾ ਆਰਬਿਟਲ ਰੇਲ ਕੋਰੀਡੋਰ (HORC) ਪ੍ਰੋਜੈਕਟ ਦੀ ਸੋਧੀ...








