ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ
ਚੰਡੀਗੜ੍ਹ, ਮਾਰਚ 20:ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਖੇ ਪੱਛੜੀਆਂ ਸ੍ਰੇਣੀਆਂ ਲਈ ਨਵ ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਹੀ ਕਈ ਭਲਾਈ ਕਾਰਜ ਕੀਤੇ ਜਾ ਰਹੇ ਹਨ ਅਤੇ ਹੁਣ ਨਵੇਂ ਬੋਰਡਾਂ ਦੀ ਸਥਾਪਨਾ ਨਾਲ ਇਹ ਯਤਨ ਹੋਰ ਮਜ਼ਬੂਤ ਹੋਣਗੇ।
ਮੀਟਿੰਗ ਦੌਰਾਨ ਬੈਕਫਿੰਕੋ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਵੈ-ਰੋਜ਼ਗਾਰ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤਹਿਤ ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਫਾਰਮਿੰਗ ਵਰਗੀਆਂ ਗਤੀਵਿਧੀਆਂ ਲਈ 18 ਤੋਂ 55 ਸਾਲ ਦੇ ਪੰਜਾਬ ਦੇ ਵਸਨੀਕ ਯੋਗ ਹਨ। ਇਸ ਤੋਂ ਇਲਾਵਾ NBCFDC ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਐਜੂਕੇਸ਼ਨ ਲੋਨ ਵੀ ...







