ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ
ਚੰਡੀਗੜ੍ਹ, 12 ਮਈ – ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਹਾ ਕਿ ਮੌਜੂਦਾ ਰਾਜ ਸਰਕਾਰ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ, ਸੁਲਭ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਰਤੀ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਉਦੇਸ਼ ਤਹਿਤ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ 34 ਸਥਾਨਾਂ 'ਤੇ ਈ.ਐਸ.ਆਈ.ਸੀ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਨਿਰਮਾਣ ਅਤੇ ਵਿਸਤਾਰ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਕਿਰਤੀਆਂ ਨੂੰ ਉਨ੍ਹਾਂ ਦੇ ਨੇੜੇ ਹੀ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਣ।
ਇਸ ਸਬੰਧ ਵਿੱਚ ਅੱਜ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਈ.ਐਸ.ਆਈ.ਸੀ. ਵਿਭਾਗ ਦੇ ਅਧਿਕਾਰੀਆਂ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾ...







