‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ
ਨਵੀਂ ਦਿੱਲੀ/ਪੰਜਾਬ, 15 ਅਪ੍ਰੈਲ 2026
ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ਈਡੀ ਦੀ ਰੇਡ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਜੇ ਹਾਲ ਹੀ ਵਿੱਚ ਪਾਰਟੀ ਨੇ ਸਾਂਸਦ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ ਉਪ-ਨੇਤਾ ਬਣਾਇਆ ਹੈ। ਪਾਰਟੀ ਈਡੀ ਦੀ ਕਾਰਵਾਈ ਨੂੰ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਐਕਸ' 'ਤੇ ਕਿਹਾ ਕਿ ਮੋਦੀ ਜੀ ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਪਰ ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ। ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ।
ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਹੋ ਗਈ ਹੈ। ਆਮ ਆਦ...








