ਲੁਧਿਆਣਾ ਵਿੱਚ ਧਾਨਕ ਸਮਾਜ ਵੱਲੋਂ ਸੰਤ ਕਬੀਰ ਦੇ 628ਵੇਂ ਪ੍ਰਗਟ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਸੰਮੇਲਨ ਵਿੱਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 28 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਭ ਤੋਂ ਵੱਡਾ ਸੰਕਟ ਵਧਦਾ ਨਸ਼ਾ ਹੈ। ਨਸ਼ੇ ਨਾਲ ਅਨੇਕਾਂ ਘਰ ਬਰਬਾਦ ਅਤੇ ਮਾਵਾਂ ਦੀਆਂ ਗੋਦਾਂ ਸੁੰਨੀਆਂ ਹੋ ਗਈਆਂ ਹਨ। ਜੋ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ, ਉਹ ਅੱਜ ਨਸ਼ੇ ਦੀ ਗ੍ਰਿਫ਼ਤ ਵਿੱਚ ਫਸਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਬਣਦੇ ਹੀ ਉਸੇ ਦਿਨ ਤੋਂ ਨਸ਼ਾ ਵੇਚਣ ਵਾਲੇ ਪੰਜਾਬ ਛੱਡ ਕੇ ਚਲੇ ਜਾਣਗੇ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲੁਧਿਆਣਾ ਵਿੱਚ ਧਾਨਕ ਸਮਾਜ ਵੱਲੋਂ ਸੰਤ ਕਬੀਰ ਦੇ 628ਵੇਂ ਪ੍ਰਗਟ ਦਿਵਸ 'ਤੇ ਆਯੋਜਿਤ ਰਾਜ ਪੱਧਰੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਲੁਧਿਆਣਾ ਵਿੱਚ ਸੰਤ ਕਬੀਰ ਭਵਨ ਬਣਾਉਣ ਦਾ ਐਲਾਨ ਕਰਦਿਆਂ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਸੰਤ ਸ਼੍ਰੋਮਣੀ ਕਬੀਰਦਾਸ ਮਹਾਰਾਜ ਦੇ ਚਰਨਾਂ ਵਿੱਚ ਕੋਟਿ-ਕੋਟਿ ਨਮਨ ਕਰਦਿਆਂ ਉਨ੍ਹਾਂ ਦੇ ਪ੍ਰਗਟ ਦਿਵਸ ਦੀਆਂ ਹਾਰਦਿ...








