ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ
ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ।
ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ...








