ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ।
ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦੇ ਨਿਰ...








