ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 15 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ ਹਨ।
ਸੀਨੀਅਰ ਆਪ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਯਾਦ ਦਿਵਾਇਆ ਕਿ ਇਹ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਹੀ ਸੀ ਜਦੋਂ ਪੰਜਾਬ ਭਰ ਵਿੱਚ ਚਿੱਟਾ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕ ਦਿੱਤਾ ਗਿਆ।
ਉਨ੍ਹਾਂ ਇਸ...








