ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ।
ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹ...








