ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ:*ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ - ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋ...








