ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ
ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ...








