ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ
*ਚੰਡੀਗੜ੍ਹ, 20 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ।
ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ 'ਤੇ ਬਹੁਤ ਕੁਝ ਬਿਆਨ ਕਰਦੀ ਹੈ।
'ਆਪ' ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸ...








