ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਖਰੀਦ ਦਾ ਕੰਮ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਬਿਨ੍ਹਾ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.30 ਲੱਖ ਮੀਟਿ੍ਰੰਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ, 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪਿਪਲੀ ਅਨਾਜ ਮੰਡੀ ਵਿੱਚ ਕਣਕ ...








