ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 13 ਅਪ੍ਰੈਲ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ।
ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ 'ਤੇ ਅਧਾਰਿਤ ਹੈ।
*ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ*
ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ।ਉਨ੍ਹਾਂ ...








