‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ
ਜਲੰਧਰ, 12 ਅਪ੍ਰੈਲ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ 'ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ।
ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਪਿੰਡਾਂ ਵਿੱਚ ਰੌਸ਼ਨੀ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਦੱਸਿਆ, ਜਿਸ ਤਹਿਤ ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਸੋਲਰ ਐਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ।
ਸ਼੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਸ਼ਨੀਵਾਰ ਨੂੰ ਪਿੰਡਾਂ ਵਿੱਚ ਭਰੋਸੇਯੋਗ ਅਤੇ ਕਿਫਾਇਤੀ ਲਾਈਟਿੰਗ ਯਕੀਨੀ ਬਣਾਉਣ ਲਈ ਇਸ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੋਲਰ ਸਟ੍ਰੀਟ ਲਾਈਟਾਂ ਨੂੰ ਉਨ੍ਹਾਂ ਦੀ ਜ਼ੀਰੋ ਬਿਜਲੀ ਲਾਗਤ...








