ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫ਼ਰੀਦਕੋਟ, 11 ਅਕਤੂਬਰ - ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀ...








