Tuesday, June 23
Shadow

Tag: hot news

ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਅੱਜ ਭਾਰਤ ਦਾ ਸਟਾਰਟਅੱਪ ਇਕੋਸਿਸਟਮ ਨਵੀਨਤਾ-ਅਧਾਰਿਤ ਵਿਕਾਸ ਦੀ ਸ਼ਕਤੀ ਦਾ ਪ੍ਰਮਾਣ ਹੈ, ਜਿਸ ਵਿੱਚ 1 ਲੱਖ 20 ਹਜ਼ਾਰ ਤੋਂ ਵੱਧ ਮਾਨਤਾ ਪ੍ਰਾਪਤ ਸਟਾਰਟਅੱਪਸ ਹਨ, ਜਿਨ੍ਹਾਂ ਰਾਹੀਂ 12 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਹਯਾਤ ਰੀਜੈਂਸੀ ਵਿੱਚ ਟਾਈਕਾਨ ਚੰਡੀਗੜ੍ਹ-2026 ਦੀ ਦੋ-ਦਿਨਾਂ ਕਾਨਫ੍ਰੈਂਸ ਦੇ ਉਦਘਾਟਨੀ ਮੌਕੇ ਮੁੱਖ ਮਹਿਮਾਨ ਵਜੋਂ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਹੀ। ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਲਈ ਆਯੋਜਿਤ ਇਸ ਕਾਨਫ੍ਰੈਂਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਦੀ ਨਹੀਂ ਸਗੋਂ ਰੁਜ਼ਗਾਰ ਦੇਣ ਦੀ ਸੋਚ ਨਾਲ ਇਨੋਵੇਸ਼ਨ ਵੱਲ ਵਧਣਾ ਚਾਹੀਦਾ ਹੈ। ਅਜਿਹਾ ...
ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਵਿੱਚ ਸਥਾਪਿਤ ਕੀਤੇ ਜਾ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਮਬੀਬੀਐਸ ਦੀਆਂ 150 ਸੀਟਾਂ ਅਤੇ 850 ਬੈੱਡਾਂ ਵਿੱਚੋਂ 33-33 ਫੀਸਦੀ ਹਰਿਆਣਾ ਦੇ ਵਿਦਿਆਰਥੀਆਂ ਅਤੇ ਪ੍ਰਦੇਸ਼ ਦੇ ਲੋਕਾਂ ਲਈ ਰਾਖਵੇਂ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਰਾਖਵੀਆਂ ਸੀਟਾਂ 'ਤੇ ਫੀਸ ਹੋਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਨਿਰਧਾਰਤ ਕੀਤੀ ਜਾਵੇ, ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਸੁਲਭ ਅਤੇ ਸਸਤੀ ਮੈਡੀਕਲ ਸਿੱਖਿਆ ਮਿਲ ਸਕੇ। ਮੁੱਖ ਮੰਤਰੀ ਅੱਜ ਇਸ ਪ੍ਰੋਜੈਕਟ ਦੇ ਪੀਪੀਪੀ ਮੋਡ 'ਤੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਬੁਲਾਈ ਗਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸਿਹਤ, ਪਰਿਵਾਰ...
ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰਾਜ ਨੂੰ ਊਰਜਾ ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਦਾ ਪ੍ਰਭਾਵੀ ਲਾਗੂ ਯਕੀਨੀ ਬਣਾਉਂਦੇ ਹੋਏ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਗੁਣਵੱਤਾਪੂਰਨ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਸੋਲਰ ਸਿਸਟਮ ਅਤੇ 'ਪੀਐਮ ਸੂਰਿਆ ਘਰ ਯੋਜਨਾ' ਦੇ ਪ੍ਰਭਾਵੀ ਲਾਗੂ ਕਰਨ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਰਕਲ ਨੂੰ ਅਵਾਰਡ ਦਿੱਤਾ ਜਾਵੇਗਾ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਊਰਜਾ ਵਿਭਾਗ ਦੇ ਸੂਬੇ ਭਰ ਤੋਂ ਆਏ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਤੇ ਦੱਖਣ ਹਰਿਆਣਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

News of Punjab
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।" ਉਨ੍ਹਾਂ ਅੱਗੇ ਕਿਹਾ, "ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।" ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

News of Punjab
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ...
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ: ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ ਵਿਰੋਧੀ ਕਥਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦੇ ਸਮੇਂ ਉਨ੍ਹਾਂ ਨੇ ਕੁੱਝ ਹੋਰ ਗੱਲ ਆਖੀ ਅਤੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸਪੱਸ਼ਟ ਤੌਰ 'ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਹਨ। ਧਾਰਮਿਕ ਅਥਾਰਟੀ ਅਤੇ ਬੇਅਦਬੀ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ-ਉੱਚ ਹੈ। ਉਨ੍ਹਾਂ ਬੇਅਦਬੀ ਦੀ ਕਿਸੇ ਵੀ ਘਟਨਾ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉ...
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 10 ਅਪ੍ਰੈਲ 2026:- ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।...
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਨਾਜ ਦੇ ਭੰਡਾਰਨ ਸਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਇਸ ਦਖਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ 'ਤੇ ਜ਼ੋਰ ਦਿੱਤਾ, ਜਿਸ ਵਿੱਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਇਹਨਾਂ ਮੁੱਦਿਆਂ ਦੇ ਸਬੰਧ ਵਿੱਚ ਸਕਾਰਾਤਮਕ ਹੁੰ...
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

News of Punjab
ਚੰਡੀਗੜ੍ਹ 10 ਅਪ੍ਰੈਲ 2026- ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਬਾਬਤ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ  ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਾਰਤ ਚੋਣ ਕਮਿਸ਼ਨ ਪਾਸੋਂ ਪ੍ਰਾਪਤ ਮੋਜ਼ੂਦਾ ਵੋਟਰ ਸੂਚੀਆਂ ਜ਼ਿਲ੍ਹਿਆਂ ਨੂੰ, ਜਿੱਥੇ-ਜਿੱਥੇ ਨਗਰ ਪਾਲਿਕਾਵਾਂ ਵਿੱਚ ਚੋਣਾਂ ਹੋਣੀਆਂ ਹਨ, ਨੂੰ ਮੁੱਹਈਆ ਕਰਵਾ ਦਿੱਤੀਆਂ ਗਈਆਂ ਹਨ। ਇਹ ਸੁਧਾਈ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਅੰਤਿਮ ਕੀਤੀ ਗਈ ਹਦਬੰਦੀ ਦੇ ਅਨੁਸਾਰ ਕੀਤੀ ਜਾਵੇਗੀ। ਸਬੰਧਤ ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਯੋਗ ਵੋਟਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ, ਜੋ...
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 10 ਅਪ੍ਰੈਲ:- ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ; ਇਸ ਵਿ...