Tuesday, June 23
Shadow

Tag: hot news

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

News of Punjab
ਕੋਟਕਪੂਰਾ, 9 ਅਪ੍ਰੈਲ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਜੋਧ ਸਿੰਘ ਸੜਕ ਦੀ ਕੁੱਲ ਲੰਬਾਈ 2.07 ਕਿਲੋਮੀਟਰ ਹੈ ਅਤੇ ਇਹ 68.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਿਛਲੇ ਕਰੀਬ 35 ਸਾਲਾਂ ਤੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦਾ ਮੁੱਖ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ...
ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

News of Punjab
ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।...
उपायुक्त ने किया निहरी तहसील का औचक निरीक्षण, 30 अप्रैल तक लंबित मामलों के निपटारे के दिए निर्देश

उपायुक्त ने किया निहरी तहसील का औचक निरीक्षण, 30 अप्रैल तक लंबित मामलों के निपटारे के दिए निर्देश

Hindi News
मंडी, 09 अप्रैल। उपायुक्त अपूर्व देवगन ने आज वीरवार को सुंदरनगर उपमंडल की दूरदराज तहसील निहरी का औचक निरीक्षण किया। इस दौरान उन्होंने राजस्व रिकॉर्ड का गहनता से अवलोकन किया और राजस्व अधिकारियों को लंबित मामलों के शीघ्र निपटारे बारे आवश्यक दिशा-निर्देश दिए। अपूर्व देवगन ने कहा कि प्रदेश सरकार राजस्व मामलों के त्वरित निपटारे को सर्वोच्च प्राथमिकता प्रदान कर रही है। इसके तहत मुख्यमंत्री ठाकुर सुखविंद्र सिंह सुक्खू की पहल पर राजस्व लोक अदालत प्रदेशभर में आयोजित की जा रही हैं। उन्होंने कहा कि सरकार के निर्देशों को जमीनी स्तर पर लागू करने में सभी राजस्व अधिकारी पूरी तत्परता से कार्य करें, ताकि लोगों को सरकार की इस पहल का समय पर पूरा लाभ मिल सके। उपायुक्त ने इस अवसर पर राजस्व रिकॉर्ड से संबंधित फाइलों का एक-एक कर गहनता से निरीक्षण किया। उन्होंने तहसीलदार एवं नायब तहसीलदार कोर्ट में लंब...
ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

News of Punjab
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ  ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ। ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅ...
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

Breaking News
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Breaking News
ਚੰਡੀਗੜ੍ਹ,   9 ਅਪ੍ਰੈਲ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾ...
ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

News of Punjab
ਚੰਡੀਗੜ੍ਹ, ਅਪ੍ਰੈਲ 9:-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ  ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ। ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਧਾਨ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ – ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ। ਸ਼੍ਰੀਮਤੀ ਰੀਨਾ ਗੁਪਤਾ, ਚੇਅਰਪਰਸਨ, ਪੀਪੀਸੀਬੀ ਨੇ ਕਿਹਾ, “ਅਸੀਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਮਾਣਮੱ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

Breaking News
ਚੰਡੀਗੜ੍ਹ, 9 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ। ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ। ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼...
लोक निर्माण मंत्री ने ड्रीम्ज़ कॉलेज ऑफ फार्मेसी के वार्षिक पारितोषिक वितरण समारोह में मेधावियों को किया सम्मानित

लोक निर्माण मंत्री ने ड्रीम्ज़ कॉलेज ऑफ फार्मेसी के वार्षिक पारितोषिक वितरण समारोह में मेधावियों को किया सम्मानित

Hindi News
मंडी, 9 अप्रैल। लोक निर्माण एवं शहरी विकास मंत्री विक्रमादित्य सिंह ने मंडी जिला के दो दिवसीय प्रवास के दौरान पहले दिन सुंदरनगर के समीप खिलड़ा स्थित ड्रीम्ज़ कॉलेज ऑफ फार्मेसी के वार्षिक पारितोषिक वितरण समारोह की अध्यक्षता की तथा मेधावी विद्यार्थियों को सम्मानित किया। उन्होंने कहा कि पूरे वर्ष की मेहनत ही सफलता की कहानी लिखती है और सकारात्मक सोच के साथ आगे बढ़ने वाला युवा किसी भी चुनौती को पार कर सकता है। उन्होंने कहा कि युवाओं की सकारात्मक सोच से प्रदेश को नई ऊंचाइयों पर ले जाया जा सकता है और युवा शक्ति प्रदेश के उज्ज्वल भविष्य की आधारशिला है। उन्होंने कहा कि वर्तमान समय में प्रदेश जलवायु परिवर्तन के प्रभाव का सामना कर रहा है। बेमौसमी वर्षा और बदलते मौसम का असर विशेष रूप से पहाड़ी क्षेत्रों में कृषि और बागवानी पर पड़ रहा है, जो चिंता का विषय है। ऐसे में विकास की दिशा तय करते समय नई तकन...
राज्यपाल ने किया 51वें राष्ट्रीय नैदानिक मनोविज्ञान सम्मेलन का शुभारम्भ

राज्यपाल ने किया 51वें राष्ट्रीय नैदानिक मनोविज्ञान सम्मेलन का शुभारम्भ

Hindi News
राज्यपाल कविन्द्र गुप्ता ने आज ग्रेटर नोएडा स्थित गौतम बुद्ध विश्वविद्यालय में आयोजित 51वें राष्ट्रीय नैदानिक मनोविज्ञान सम्मेलन (एनएसीआईएसीपी-2026) का शुभारम्भ किया। इस अवसर पर राज्यपाल बतौर मुख्य अतिथि उपस्थित थे। सम्मेलन की अध्यक्षता विश्वविद्यालय के कुलपति प्रोफेसर राणा पी. सिंह ने की। इस सम्मेलन का मुख्य विषय ‘मानसिक स्वास्थ्य में कृत्रिम बुद्धिमत्ता की भूमिका’ था।राज्यपाल ने सभा को संबोधित करते हुए कहा कि कृत्रिम बुद्धिमत्ता (एआई) मानसिक स्वास्थ्य सेवाओं को अधिक सुलभ, प्रभावी और व्यक्तिगत बनाने की क्षमता रखती है, जिससे जरूरतमंद लोगों को समय पर सहायता और उपचार मिल सकता है। उन्होंने कहा कि चिकित्सा विज्ञान में एआई के उपयोग से रोगों की पहचान और उपचार की प्रक्रिया तेज, सटीक और अधिक प्रभावी हुई है।श्री गुप्ता ने कहा कि आधुनिक समाज में तनाव, अवसाद, चिंता और अन्य मनोवैज्ञानिक विकार तेजी से ...