ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ
ਲੁਧਿਆਣਾ, 8 ਅਪ੍ਰੈਲ:
ਪੰਜਾਬ ਦੇ ਮਿੱਟੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ। ਇਹ ਉੱਤਰੀ ਭਾਰਤ ਵਿੱਚ ਆਧੁਨਿਕ, ਸਵੈਚਾਲਿਤ ਸਿੰਚਾਈ ਤਕਨਾਲੋਜੀ ਦੀ ਪਹਿਲੀ ਸਥਾਪਨਾ ਹੈ।
ਇਸ ਮੌਕੇ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡੀ.ਜੀ.ਐਮ ਨਾਬਾਰਡ ਅਮਿਤ ਗਰਗ ਅਤੇ ਹੋਰ ਮੌਜੂਦ ਸਨ। ਪ੍ਰਗਤੀਸ਼ੀਲ ਕਿਸਾਨ, ਵਿਗਿਆਨੀ, ਫੈਕਲਟੀ ਮੈਂਬਰ ਅਤੇ ਮਿੱਟੀ ਤੇ ਜਲ ਸੰਭਾਲ, ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਹਿਯੋਗੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਏ।
ਇਸ ਮੌਕੇ ਬੋਲਦਿਆਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਗਿਆਨੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਉੱਭਰ ਰਹੇ ਯੁੱਗ ਵਿੱਚ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਅਤੇ ਅਤਿ-ਆਧੁਨਿਕ ਖੇਤੀ ਤਕਨਾਲੋਜੀਆਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ...








