Monday, June 22
Shadow

Tag: hot news

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸ਼ਿਆਰਪੁਰ, 7 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ। ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤ...
ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

News of Punjab
ਚੰਡੀਗੜ੍ਹ, ਅਪ੍ਰੈਲ 7 -  ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।  ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ। ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ। ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ...
ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

News of Punjab
ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਦੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ 'ਤੇ ਬੈਂਕ ...
ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼

ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼

News of Punjab
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ, ਜਿਨ੍ਹਾਂ ਨੇ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਬੰਧ, ਬਿਜਲੀ ਸਪਲਾਈ, ਸਿਹਤ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਨਾਲ ਸੰਬੰਧਿਤ ਮੁੱਦੇ ਉਠਾਏ। ਸਪੀਕਰ ਸ. ਸੰਧਵਾਂ ਨੇ ਹਰ ਇੱਕ ਅਰਜ਼ੀ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਸ. ਸੰਧਵਾਂ ਨੇ ਕਿਹਾ ਕਿ ਲੋਕਾ...
ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

News of Punjab
ਮਾਨਸਾ, 7 ਅਪ੍ਰੈਲ:- ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।  ਨਿਰੀਖਣ ਦੌਰਾਨ ਅਧਿ...
ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਅਪ੍ਰੈਲ, 2026- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ। ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ 'ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ। ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਖਾਸ ਤੌਰ 'ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ ...
ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਅਪ੍ਰੈਲ- ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵ...
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

Breaking News
ਚੰਡੀਗੜ੍ਹ, 7 ਅਪ੍ਰੈਲ:- ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤੋਂ ਇਲਾਵਾ ਰੋਪੜ ਤੋਂ &n...
ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਸ੍ਰੀ ਸ਼ਿਆਮ ਸਿੰਘ ਰਾਣਾ

ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਸ੍ਰੀ ਸ਼ਿਆਮ ਸਿੰਘ ਰਾਣਾ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ। ਕਣਕ ਖਰੀਦ ਸੀਜ਼ਨ ਦੌਰਾਨ 24 ਘੰਟੇ ਮੰਡੀਆਂ ਖੁੱਲੀਆਂ ਰਹਿਣਗੀਆਂ। ਗੇਟਪਾਸ ਅਤੇ ਵਿਕਰੀ ਵਿੱਚ ਹਰ ਸਮੇਂ ਬਣੀ ਰਹੇਗੀ।           ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਅਨਾਜ ਮੰਡੀ ਥਾਨੇਸਰ ਦੀ ਮਾਰਕਿਟ ਕਮੇਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।           ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਵੇਚਣ ਵਿੱਚ ਸਮੇਂ ਦੀ ਬਚੱਤ ਕਰਨ ਅਤੇ ਖਰੀਦ ਪ੍ਰਕ੍ਰਿਆ ਪੂਰੀ ਪਾਰਦਰਸ਼ਿਤਾ ਯਕੀਨੀ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਐਮਐਸਪੀ 'ਤੇ ਖਰੀਦਿਆ ਜਾਵੇਗਾ ਅਤੇ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ...
ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ 195 ਅਸਾਮੀਆਂ 'ਤੇ ਕੰਟ੍ਰੈਕਟ ਆਧਾਰ 'ਤੇ ਭਰਤੀ ਕੀਤੀ ਜਾਵੇਗੀ।           ਸਿਹਤ ਮੰਤਰੀ ਨੇ ਦਸਿਆ ਕਿ ਇਹ ਭਰਤੀ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ ਅਤੇ ਮੈਰਿਟ ਆਧਾਰ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਨੁੰਹ ਜਿਲ੍ਹਾ ਨੂੰ ਛੱਡ ਕੇ ਹੋਰ ਜਿਲ੍ਹਿਆਂ ਲਈ ਚੋਣ ਕੀਤੇ ਮਾਹਰ ਡਾਕਟਰਾਂ ਵਿੱਚ ਐਮਬੀਬੀਐਸ ਅਤੇ ਡਿਪਲੋਮਾ ਦੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਐਮਬੀਬੀਐਸ ਅਤੇ ਐਮਡੀ/ਐਮਐਸ/ਡੀਐਨਬੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ 1.50 ਲੱਖ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।           ਵਿਸ਼ੇਸ਼ ਤੌਰ 'ਤੇ ਨੁੰਹ ਜਿਲ੍ਹਾ...