Wednesday, August 5
Shadow

Tag: hot news

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

News of Punjab
ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਪ੍ਰਮੁੱਖ ਪਹਿਲਕਦਮੀ ਤਹਿਤ ਰਾਸ਼ਨ ਦੀ ਵੰਡ ਮਿਸ਼ਨ ਮੈਡਮ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜੋ ਇੱਕ ਘਰ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਨੂੰ  ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲ ਲੂਣ, 200 ਗ੍ਰਾਮ ਹਲਦੀ ਪਾਊਡਰ, ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Breaking News
ਜਲੰਧਰ, 19 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, "ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ​​ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

News of Punjab
ਚੰਡੀਗੜ੍ਹ, 19 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸਾ...
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

Breaking News
*ਚੰਡੀਗੜ੍ਹ, 19 ਜੁਲਾਈ:* ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਵਧੇਰੇ ਸਰਲ, ਪਾਰਦਰਸ਼ੀ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਵਰਤੀ ਜਾਂਦੀ ਔਖੀ ਭਾਸ਼ਾ ਕਾਰਨ ਆਮ ਲੋਕਾਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਪੁਰਾਣੇ ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ। ਮਾਲ ਮੰਤਰੀ ਨੇ ਦ...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 19 ਜੁਲਾਈ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ  ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿੱਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿੱਚ ਝੋਨੇ  ਦੀ ਸਿੱਧੀ ਬਿਜਾਈ ਕੀਤੀ ਹੈ, ਜਦੋਂਕਿ ਸਾਲ 2025 ਵਿੱਚ ਇਹ ਰਕਬਾ 2.94 ਲੱਖ ਏਕੜ ਸੀ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਲਗਭਗ 61 ਕਰੋੜ ਰੁਪਏ ਦਿੱਤੇ ਜ...
ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਜੁਲਾਈ: ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦਾ ਸਰਮਾਇਆ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਅਤੇ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਜ਼ਿੰਦਗੀ ਯਕੀਨੀ ਬਣਾਉਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਸਦਕਾ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ...
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री

डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री

Hindi News
मुख्यमंत्री ठाकुर सुखविन्द्र सिंह सुक्खू ने आज शिमला में एसोसिएशन ऑफ ओरल एंड मैक्सिलोफेशियल सर्जन्स ऑफ इंडिया (एओएमएसआई) के हिमाचल प्रदेश स्टेट चैप्टर के चौथे वार्षिक सम्मेलन की अध्यक्षता करते हुए घोषणा की कि शिमला स्थित डेंटल कॉलेज का नाम राजीव गांधी डेंटल कॉलेज, शिमला किया जाएगा। उन्होंने हमीरपुर में 300 करोड़ रुपये की लागत से डेंटल हेल्थ रिसर्च सेंटर स्थापित करने की भी घोषणा की। उन्होंने कहा कि इस सेंटर से रोजगार के अवसर सृजित होंगे तथा लोगों को बेहतर और आधुनिक उपचार सुविधाएं उपलब्ध होंगी।मुख्यमंत्री ने कहा कि ओरल एंड मैक्सिलोफेशियल सर्जन्स का कार्य अत्यंत महत्वपूर्ण है। वे न केवल रोगियों का उपचार करते हैं, बल्कि उन्हें आत्मविश्वास और बेहतर जीवन गुणवत्ता प्रदान करने में भी महत्वपूर्ण भूमिका निभाते हैं। उन्होंने कहा कि यह सम्मेलन लोगों की सेवा की दिशा में एक महत्वपूर्ण कदम साबित होगा।श्र...
राज्यपाल ने जेयूआईटी के 7वें दीक्षांत समारोह में मेधावियों को स्वर्ण पदक प्रदान किए

राज्यपाल ने जेयूआईटी के 7वें दीक्षांत समारोह में मेधावियों को स्वर्ण पदक प्रदान किए

Hindi News
राज्यपाल कविन्द्र गुप्ता ने आज जेपी यूनिवर्सिटी ऑफ इन्फॉर्मेशन टेक्नोलॉजी (जेयूआईटी), वाकनाघाट के 7वें दीक्षांत समारोह में बतौर मुख्यातिथि भाग लिया। उन्होंने इस अवसर पर मेधावियों को उत्कृष्ट शैक्षणिक उपलब्धियों के लिए कुलाधिपति स्वर्ण पदक, कुलपति स्वर्ण पदक तथा अन्य शैक्षणिक पुरस्कार प्रदान किए गए।दीक्षांत समारोह में 1,966 बी.टेक., 3 इंटीग्रेटिड एम.टेक., 69 एम.टेक., 116 एम.एससी. तथा 90 पीएच.डी. की 2,244 डिग्रियां प्रदान की गईं।राज्यपाल ने विश्वविद्यालय के शैक्षणिक उत्कृष्टता के 25 वर्ष पूर्ण होने पर शुभकामनाएं दी। उन्होंने रजत जयंती को एक महत्त्वपूर्ण उपलब्धि बताते हुए कहा कि यह उपलब्धि हजारों विद्यार्थियों के सपनों, शिक्षकों के समर्पण तथा हिमाचल प्रदेश में उच्च शिक्षा के क्षेत्र में विश्वविद्यालय के उल्लेखनीय योगदान का प्रतीक है।इस अवसर पर विद्यार्थियों को संबोधित करते हुए श्री गुप्ता ने ...
ਨੌਜਵਾਨ ਨਸ਼ਿਆਂ ਨਾਲ ਨਹੀਂ, ਖੇਡਾਂ ਅਤੇ ਸਿੱਖਿਆ ਨਾਲ ਜੁੜਨ, ਤਾਂਹੀ ਬਣੇਗਾ ਵਿਕਸਿਤ ਭਾਰਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨੌਜਵਾਨ ਨਸ਼ਿਆਂ ਨਾਲ ਨਹੀਂ, ਖੇਡਾਂ ਅਤੇ ਸਿੱਖਿਆ ਨਾਲ ਜੁੜਨ, ਤਾਂਹੀ ਬਣੇਗਾ ਵਿਕਸਿਤ ਭਾਰਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 18 ਜੁਲਾਈ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂ, ਸਗੋਂ ਸਮਾਜ, ਸੰਸਕਾਰ ਅਤੇ ਮਨੁੱਖਤਾ ਦੀ ਰੱਖਿਆ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਨੇਕਾਂ ਪਰਿਵਾਰਾਂ ਨੂੰ ਬਰਬਾਦ ਕਰ ਰਿਹਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਿਹਾ ਹੈ। ਅਜਿਹੇ ਵਿੱਚ ਇਸ ਨੂੰ ਜਨ ਭਾਗੀਦਾਰੀ ਰਾਹੀਂ ਜਨ ਅੰਦੋਲਨ ਦਾ ਸਰੂਪ ਦੇਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਸ਼ਨੀਵਾਰ ਨੂੰ ਕਰਨਾਲ ਸਥਿਤ ਹਰਿਆਣਾ ਪੁਲਿਸ ਅਕੈਡਮੀ, ਮਧੂਬਨ ਵਿਖੇ ਆਯੋਜਿਤ "ਇੱਕ ਪੁਲਿਸ, ਇੱਕ ਸੰਕਲਪ – 'ਡਰੱਗਜ਼ ਮੁਕਤ ਹਰਿਆਣਾ'" ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਹਰਿਆਣਾ ਪੁਲਿਸ ਦੇ ਸਾਰੇ ਥਾਣਾ ਇੰਚਾਰਜਾਂ (ਐਸ.ਐਚ.ਓ.) ਨਾਲ ਆਯੋਜਿਤ ਇਸ ਸੰਵਾਦ ਪ੍ਰੋਗਰਾਮ ਦਾ ਉਦੇਸ਼ ਸੂਬੇ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਅਤੇ ਇਸ ਦਿਸ਼ਾ ਵਿੱਚ ਪ੍ਰਭਾਵੀ ਰਣਨ...
ਮੁੱਖ ਮੰਤਰੀ ਨੇ ਸਵਰਗੀ ਗੁਰਨਾਮ ਸਿੰਘ ਗੁੱਜਰ ਨੂੰ ਦਿੱਤੀ ਭਾਵਭਿੰਨੀ ਸ਼ਰਧਾਂਜਲੀ, ਕਿਹਾ- ਉਨ੍ਹਾਂ ਦਾ ਦੇਹਾਂਤ ਸੰਗਠਨ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ

ਮੁੱਖ ਮੰਤਰੀ ਨੇ ਸਵਰਗੀ ਗੁਰਨਾਮ ਸਿੰਘ ਗੁੱਜਰ ਨੂੰ ਦਿੱਤੀ ਭਾਵਭਿੰਨੀ ਸ਼ਰਧਾਂਜਲੀ, ਕਿਹਾ- ਉਨ੍ਹਾਂ ਦਾ ਦੇਹਾਂਤ ਸੰਗਠਨ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ

Haryana News
ਚੰਡੀਗੜ੍ਹ, 18 ਜੁਲਾਈ - ਭਾਜਪਾ ਜ਼ਿਲ੍ਹਾ ਅੰਬਾਲਾ ਕਾਰਜਕਾਰਨੀ ਮੈਂਬਰ, ਸ਼ਹਿਜ਼ਾਦਪੁਰ ਦੇ ਸਾਬਕਾ ਮੰਡਲ ਪ੍ਰਧਾਨ ਅਤੇ ਬਲਾਕ ਸਮਿਤੀ ਸ਼ਹਿਜ਼ਾਦਪੁਰ ਦੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ ਗੁੱਜਰ ਦਾ 17 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਜ਼ਿਲ੍ਹਾ ਅੰਬਾਲਾ ਦੇ ਪਿੰਡ ਧਨਾਣਾ ਸਥਿਤ ਸਵਰਗੀ ਗੁਰਨਾਮ ਸਿੰਘ ਗੁੱਜਰ ਦੇ ਨਿਵਾਸ ਸਥਾਨ 'ਤੇ ਪਹੁੰਚੇ। ਮੁੱਖ ਮੰਤਰੀ ਨੇ ਸਵਰਗੀ ਗੁਰਨਾਮ ਸਿੰਘ ਗੁੱਜਰ ਦੀ ਮ੍ਰਿਤਕ ਦੇਹ 'ਤੇ ਸ਼ਾਲ ਪਾ ਕੇ ਅਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ ਅਤੇ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵਰਗੀ ਗੁਰਨਾਮ ਸਿੰਘ ਗੁੱਜਰ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵਰਗੀ ਗੁਰਨਾਮ ਸ...