ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ...








