Monday, June 22
Shadow

Tag: hot news

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

News of Punjab
ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ 19,000 ਤੋਂ ਵੱਧ ਆਸ਼ਾ ਵਰਕਰਾਂ ਅਤੇ 900 ਫੈਸਿਲੀਟੇਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਚਲਾ ਰਹੇ ਹਨ। ਜ਼ਮੀਨੀ ਪੱਧਰ 'ਤੇ ਸਕੀਮ ਦੇ ਦਾਇਰੇ ਨੂੰ ਵਧਾਉਣ ਵਿੱਚ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਹਰੇਕ ਵਰਕਰ ਨੂੰ ਲਗਭਗ 1,000 ਨਿਵਾਸੀਆਂ (ਕਰੀਬ 250 ਘਰਾਂ) ਦੀ ਆਬਾਦੀ ਸੌਂਪੀ ਗਈ ਹੈ, ਜਿੱਥੇ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਪਰਿਵਾਰਾਂ ਨੂੰ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (CSC) ਵਿੱਚ ਰਜਿਸਟ੍ਰੇਸ਼ਨ ਲਈ ਲੈ ਕੇ ਜਾ ਰਹੀਆਂ ਹਨ। ਇਹ ਪਹੁੰਚ ਯਕੀਨੀ ਬਣਾਉਂਦੀ ਹੈ ਕਿ ਜਾਗਰੂਕਤਾ ਸਿੱਧੀ ਘਰਾਂ ਤੱਕ ਪਹੁੰਚੇ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਅਤੇ ਪਰਿਵਾਰਾਂ ਦੀ ਰਜ...
ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ 

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ 

News of Punjab
ਸੁਨਾਮ, 1 ਅਪ੍ਰੈਲ: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ "ਆਪ" ਨੂੰ ਆਮ ਆਦਮੀ ਪਾਰਟੀ ਦਾ ਲਕਬ ਦਿੱਤਾ।  ਇਸ ਮੌਕੇ ਮਦਨ ਲਾਲ ਮੰਨਾ ਦੀ ਅਗਵਾਈ ਹੇਠ ਇਹਨਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਨੀਤੀ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

Breaking News, News of Punjab
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਸ਼੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਢੁੱਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ...
ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Crime news, News of Punjab
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁ...
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

News of Punjab
ਚੰਡੀਗੜ੍ਹ, 1 ਅਪ੍ਰੈਲ, 2026:-ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ। ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ 'ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ਼ੀ ਲਿ...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।” ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦ...
ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ...
ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ। ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ...
ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ, ਧਾਰਾ 134-ਏ ਤਹਿਤ ਫੀਸ ਅਦਾਇਗੀ ਗ੍ਰਾਂਟ ਜਾਰੀ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ, ਧਾਰਾ 134-ਏ ਤਹਿਤ ਫੀਸ ਅਦਾਇਗੀ ਗ੍ਰਾਂਟ ਜਾਰੀ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦੇ ਇਕ ਮਹੱਤਵਪੂਰਨ ਪਹਿਲ ਕਰਦੇ ਹੋਏ 134-ਏ ਦੇ ਤਹਿਤ ਈ.ਡਬਲਯੂ.ਐਸ ਤੇ ਬੀਪੀਐਲ ਵਰਗ ਦੇ ਵਿਦਿਆਰਥੀਆਂ ਲਈ ਫੀਸ ਰਿਵਰਸਮੈਂਟ ਗ੍ਰਾਂਟ ਰਕਮ ਜਾਰੀ ਕਰਕੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਵਿਭਾਗ ਵੱਲੋਂ ਕੁਲ 31.88 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਸੱਤ ਜਿਲ੍ਹਿਆਂ - ਅੰਬਾਲਾ, ਗੁਰੂਗ੍ਰਾਮ, ਫਤਿਹਾਬਾਦ, ਕੈਥਲ, ਮਹੇਂਦਰਗੜ੍ਹ, ਪੰਚਕੂਲਾ ਅਤੇ ਰੋਹਤਕ - ਦੇ ਪ੍ਰਾਇਵੇਟ ਸਕੂਲਾਂ ਨੂੰ ਲਾਭ&nbs...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

Haryana News
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਵਵਾਨ ਮਹਾਵੀਰ ਜੈਯੰਤੀ ਦੇ ਪਵਿੱਤਰ ਮੌਕੇ 'ਤੇ ਭਗਵਾਨ ਮਹਾਵੀਰ ਨੂੰ ਫੁੱਲ ਚੜ੍ਹਾ ਕੇ ਨਮਨ ਕੀਤਾ। ਚੰਡੀਗੜ੍ਹ ਸਥਿਤ ਸੰਤ ਕਰੀਬ ਕੁਟੀਰ ਵਿਚ ਆਯੋਜਿਤ ਪ੍ਰੋਗ੍ਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼, ਅਹਿੰਸਾ, ਸੱਚ, ਅਪਰਿਗ੍ਰਹ ਅਤੇ ਆਤਮਸੰਯਮ ਅੱਜ ਵੀ ਪ੍ਰਾਸੰਗਿਕ ਹੈ ਅਤੇ ਮਨੁੱਖ ਨੂੰ ਸਹੀ ਦਿਸ਼ਾ ਵਿਚ ਅੱਗੇ ਵੱਧਾਉਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦੇ ਸੰਦੇਸ਼ ਸਮਾਮ ਵਿਚ&nb...