Sunday, June 21
Shadow

Tag: hot news

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

local news
ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਏਜੰਸੀਆਂ ਅੱਗੇ ਭੀੜ ਨਾ ਇਕੱਠੀ ਕੀਤੀ ਜਾਵੇ। ਉਨਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਵੱਲੋਂ ਅਜੇ ਤੱਕ ਆਪਣੀ ਕੇਵਾਈਸੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ, ਉਹ ਸੰਬੰਧਤ ਗੈਸ ਏਜੰਸੀ ਨਾਲ ਸੰਪਰਕ ਕਰਕੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਬਿਨਾ ਰੁਕਾਵਟ ਗੈਸ ਸਪਲਾਈ ਮਿਲ ਸਕੇ।ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ। ਸਾਰੇ ਪੈਟਰੋਲ ਪੰਪਾਂ ’ਤੇ ਉਚਿਤ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਉਪਲਬਧ ਹੈ ਅਤੇ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿੱਚ ਸਟਾਕ ਇਕੱਠਾ ਕਰਨ। ਇਸ ਤਰ੍ਹਾਂ ਦੀ ਘਬਰਾਹਟ ...
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

News of Punjab
ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

News of Punjab
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ (              ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਸਟੀਵੁਰ ਵਿੱਚ 2.19 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਟਾਈਲ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ 12.13 ਕਿਲੋਮੀਟਰ ਲੰਬੀ ਪਿੰਡ ਤਾਰਾਗੜ੍ਹ ਤੋਂ ਗੁਰਦੁਆਰਾ ਬਾਬਾ ਸ਼ੇਖ ਫਰੀਦ ਅਤੇ ਬਾਬਾ ਨਿਰਮਲ ਜੀ, ਤਿੰਮੋਵਾਲ ਤੱਕ ਸ਼ਫੀਪੁਰ (ਰਟੌਲ) ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਕੇ ਜੰਡਿਆਲਾ-ਤਰਨ ਤਾਰਨ ਸੜਕ ਨਾਲ ਜੋੜਨ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ।...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

News of Punjab
ਲਹਿਰਾਗਾਗਾ, 27 ਮਾਰਚ: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨ...
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਮਾਰਚ 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ...
ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

Breaking News
*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ...
ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾ...
ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਮਾਰਚ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ। ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

Haryana News
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।           ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।           ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾ...