Sunday, June 21
Shadow

Tag: hot news

ਮਾਲੇਰਕੋਟਲਾ ਵਿਧਾਇਕ ਨੇ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਤੇ ਵਾਇਸ ਚੇਅਰਮੈਨ ਨੂੰ ਦਿੱਤੀ ਵਧਾਈ

ਮਾਲੇਰਕੋਟਲਾ ਵਿਧਾਇਕ ਨੇ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਤੇ ਵਾਇਸ ਚੇਅਰਮੈਨ ਨੂੰ ਦਿੱਤੀ ਵਧਾਈ

local news
ਮਾਲੇਰਕੋਟਲਾ 25 ਮਾਰਚ :                         ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਬਲਾਕ ਸੰਮਤੀ ਨਵ ਨਿਯੁਕਤ  ਚੇਅਰਮੈਂਨ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਅਤੇ ਵਾਈਸ ਚੇਅਰਪਰਸਨ ਸੈਦਾ ਪ੍ਰਵੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਉਹਨਾਂ ਨੂੰ ਪੰਚਾਇਤ ਸਮਿਤੀ ਚੋਣਾਂ ਵਿੱਚ ਜਤਾਇਆ ਗਿਆ ਹੈ, ਉਹ ਉਨਾਂ ਦੇ ਭਰੋਸੇ ਤੇ ਖਰ੍ਹੇ ਉਤਰਨ ਤੇ ਹਰ ਲੋਕ ਭਲਾਈ ਅਤੇ ਵਿਕਾਸ ਦੇ ਕਾਰਜ ਬਿਨਾਂ ਪੱਖਪਾਤ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕਰਨ ।                         ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਤੇ ਭਲਾਈ ਲਈ ਜੋ ਵੀ ਸਕੀਮਾਂ ਤੇ ਯੋਜਨ...
ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ – ਹਰਭਜਨ ਸਿੰਘ ਈਟੀਓ

ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ – ਹਰਭਜਨ ਸਿੰਘ ਈਟੀਓ

local news
ਜੰਡਿਆਲਾ/ਅੰਮ੍ਰਿਤਸਰ, 25 ਮਾਰਚ (          ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 800 ਮੀਟਰ ਲੰਮੀ ਇਸ ਸੜਕ ਨੂੰ ਬਣਾਉਣ ਉੱਪਰ 21.28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ `ਤੇ ਚੱਲ ਰਿਹਾ ਹੈ ਅਤੇ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸ...
ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਵਿਖੇ (ਐਸ.ਆਈ.ਆਰ) ਦੀਆਂ ਤਿਆਰੀਆਂ ਲਈ ਸੁਪਰਵਾਈਜਰਾਂ ਨਾਲ ਮੀਟਿੰਗ

ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਵਿਖੇ (ਐਸ.ਆਈ.ਆਰ) ਦੀਆਂ ਤਿਆਰੀਆਂ ਲਈ ਸੁਪਰਵਾਈਜਰਾਂ ਨਾਲ ਮੀਟਿੰਗ

local news
ਮਾਲੇਰਕੋਟਲਾ 25 ਮਾਰਚ :                      ਪੰਜਾਬ ਵਿੱਚ ਕਿਸੇ ਵੀ ਸਮੇਂ ਸਪੈਸ਼ਲ ਇੰਟੈਂਸਿਵ ਰੀਵੀਜ਼ਨ (SIR) ਦਾ ਕੰਮ ਸ਼ੁਰੂ ਹੋ ਸਕਣ ਦੇ ਮੱਦੇਨਜ਼ਰ ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਕਨੂ ਗਰਗ ਵੱਲੋਂ ਹਲਕੇ ਦੇ ਸਮੂਹ ਸੁਪਰਵਾਈਜਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਪਰਡੇਂਟ ਬਲਵੀਰ ਸਿੰਘ ਅਤੇ ਚੋਣ ਕਲਰਕ ਸਵਿਤਾ ਗੋਇਲ ਵੀ ਮੌਜੂਦ ਸਨ।                  ਮੀਟਿੰਗ ਵਿੱਚ ਸੁਪਰਵਾਈਜਰਾਂ ਦੇ ਅਧੀਨ ਆਉਂਦੇ ਬੀ.ਐਲ.ਓਜ਼ ਦੇ ਮੈਪਿੰਗ ਦੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੇ ਦੱਸਿਆ ਕਿ 2025 ਦੀ ਫੋਟੋ ਵੋਟਰ ਸੂਚੀ ਨੂੰ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਨਾ ਬਹੁਤ ਮਹੱਤਵਪੂਰਨ ਹੈ, ਜਿਸ ਨਾਲ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਦੌਰਾਨ ਕੰਮ ਨੂੰ ਸੂਚਾਰੂ ਢੰਗ ਨਾਲ ਅਤੇ ਬਿਨਾਂ ਕਿਸੇ ਮੁਸ਼ਕਲ ਦੇ ਪੂਰਾ ਕੀਤਾ ਜਾ ਸਕੇਗਾ।     &nbs...
10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

Breaking News
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰਸ਼ੀ...
ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

News of Punjab
ਮਹਿਲ ਕਲਾਂ, 25 ਮਾਰਚ-        ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਦੀ ਮਹਾਨ ਸ਼ਹਾਦਤ ਨੂੰ ਪੰਜਾਬ ਸਰਕਾਰ ਸਿਜਦਾ ਕਰਦੀ ਹੈ। ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਵਿਚ ਪੰਜਾਬੀ ਮੋਹਰੀ ਸਨ ਤੇ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।   ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿੱਚ ਸ਼ਹੀਦ ਰਹਿਮਤ ਅਲੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਹਨਾਂ ਪਿੰਡ ਵਜੀਦਕੇ ਕਲਾਂ ਅਤੇ ਵਜੀਦਕੇ ਖੁਰਦ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ 10 ਲੱਖ ਰੁਪਏ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਦੇਣ ਦਾ ਐਲਾਨ ਕੀਤਾ।         ਇਸ ਮੌਕੇ ਉਹਨਾਂ ਕਿਹਾ ਕਿ ਮਾਨ ਸਰਕਾਰ ਨੇ 4 ਸਾਲਾਂ ਵਿਚ ਜਿਥੇ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ ਓਥੇ ਕਈ ਭਲਾਈ ਸਕੀਮਾਂ ਵੀ ਲਿਆਂਦੀਆਂ ਹਨ। ਮੁੱਖ ਮੰਤਰੀ ਸ. ਭ...
ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ  2 ਐਂਬੂਲੈਂਸਾਂ

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ  2 ਐਂਬੂਲੈਂਸਾਂ

local news
ਹੁਸ਼ਿਆਰਪੁਰ, 25 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ ਲਈ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਵਿੱਚ ਤੁਰੰਤ ਸਹਾਇਤਾ ਯਕੀਨੀ ਬਣਾਏਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਬਿਹਤਰ ਇਲਾਜ ਮਿਲ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਜ਼ਰੂਰਤ ਅਨੁਸਾਰ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਮਨਦੀਪ ਕੰਵਲ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਵਾਤੀ ਸ਼ੀਮਾਰ, ਡੀਐਫਪੀਓ ਡਾ: ਰਣਜੀਤ, ਐਸਐਮਓ ਡਾ: ਨੇਹਾ, ਐਸਐਮਓ ਡਾ: ਨਵਜੋਤ, ਡੀਆ...
ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

News of Punjab
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ ਮਾਰ ਕੇ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹਲਕਾ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਭਾਰੀ ਗਿਣਤੀ ਵਿੱਚ ਬਲਾਕ ਕੋਆਰਡੀਨੇਟਰ ਮੌਜੂਦ ਸਨ। ਨਸ਼ਿਆਂ ਖਿਲਾਫ਼...
ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ...
ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

News of Punjab
*ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ:* ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ ਫਸਟ ਅਕੈਡਮੀ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ (ਐਫਏਏਆਈ) ਅਤੇ ਸਕਿੱਲੀਅਰੀਅਮ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪੰਜਾਬ ਭਰ ਦੇ 22 ਸਕੂਲਾਂ ਦੇ 1,000 ਤੋਂ ਵੱਧ ਵਿਦਿਆਰਥੀ ਅਤੇ 22 ਅਧਿਆਪਕ ਨੇ ਸਿਖਲਾਈ ਪ੍ਰਾਪਤ ਕੀਤੀ। ਪੀਐਸਈਬੀ ਅਤੇ ਇਸ ਪ੍ਰੋਗਰਾਮ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਨੌਜਵਾਨ ਸਿਖਿਆਰਥੀਆਂ ਵਿੱਚ ਨਵੀਨਤਾ, ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਲੀਡਰਸ਼ਿਪ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਦਮੀ ਬਣਨ ਲ...
ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 64ਵੇਂ ਦਿਨ, ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦ...