Wednesday, August 5
Shadow

Tag: hot news

ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

local news
ਲਹਿਰਾਗਾਗਾ /ਮੂਨਕ, 18 ਜੁਲਾਈ ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ (ਮਾਰਚ 2022 ਤੋਂ ਜੁਲਾਈ 2026 ਤੱਕ) ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਰਕਮ ਖਰਚ ਕੀਤੀ ਗਈ ਹੈ। ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ। ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮ...
ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

local news
ਫ਼ਰੀਦਕੋਟ 18 ਜੁਲਾਈ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ  । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ  ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਿਧਾਇਕ ਸ. ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ‘ਵੀਬੀ-ਜੀ ਰਾਮ ਜੀ’ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।ਉਨ੍ਹਾਂ ਵੀਬੀ-ਜੀ ਰਾਮ ਜੀ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ...
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

News of Punjab
ਚੰਡੀਗੜ੍ਹ,18 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੀ ਗਈ। ਹਰੇਕ ਨਾਗਰਿਕ ਨੂੰ ਸੁਲਭ, ਸਸਤਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨ ਦੇ ਉਦੇਸ਼ ਨੂੰ ਅੱਗੇ ਵਧਾਉਂਦਿਆਂ ਇਸ ਲੋਕ ਅਦਾਲਤ ਵਿੱਚ ਮੁਕੱਦਮੇਬਾਜ਼ਾਂ, ਨਿਆਂਇਕ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਬੰਧਤ ਧਿਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਨਾਲ ਨਾ ਕੇਵਲ ਪ੍ਰਗਤੀਵਾਦੀ ਨੂੰ ਤੁਰੰਤ ਰਾਹਤ ਪ੍ਰਾਪਤ ਹੋਈ, ਸਗੋਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਵਿੱਚ ਵੀ ਮਹੱਤਵਪੂਰਨ ਕਮੀ ਲਿਆਉਣ ਵਿੱਚ ਯੋਗਦਾਨ ਪਿਆ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰਾਜ ਦੇ ਸਮੂਹ ਜ਼ਿਲ੍ਹਿਆਂ ਅਤੇ ਉਪ-ਮੰਡ...
ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦ

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦ

News of Punjab
ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੀਆਂ ਪੁਲਿਸ ਰੇਂਜਾਂ ਅਤੇ ਕਮਿਸ਼ਨਰੇਟਾਂ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਡਰੱਗ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 5,448 ਸਥਾਨਾਂ 'ਤੇ ਛਾਪੇਮਾਰੀ ਕੀਤੀ। ਇਸ ਸਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, "ਆਪਰੇਸ਼ਨ ਪ੍ਰਹਾਰ-3.0 ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ, ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਰਾਜ ਵਿੱਚ ਚੱਲ ਰਹੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਨੈੱਟਵਰਕਾਂ ਨੂੰ ਕਰਾਰਾ ਝਟਕਾ ਦੇਣ ਲਈ ਸ਼ੁਰੂ ਕੀਤਾ ਗਿਆ ਸੀ।" ਉਨ੍ਹਾਂ ਕਿਹਾ, "ਇਹ...
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

News of Punjab
ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007' ਇੱਕ ਇਤਿਹਾਸਕ ਕਾਨੂੰਨ ਹੈ, ਜੋ ਬਜ਼ੁਰਗਾਂ ਨੂੰ ਬੇਸਹਾਰਾ ਹੋਣ ਅਤੇ ਆਰਥਿਕ ਅਸੁਰੱਖਿਆ ਵਿਰੁੱਧ ਇੱਕ ਮਜ਼ਬੂਤ ਕਾਨੂੰਨੀ ਸੁਰੱਖਿਆ ਘੇਰਾ ਪ੍ਰਦਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਮਾਪੇ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਦਾ ਖ਼ਿਆਲ ਰੱਖਣਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਤੇ ਨੈਤਿਕ ਜ਼ਿੰਮੇਵਾਰੀ ਹੈ। ਇਹ ਐਕਟ ਬਜ਼ੁਰਗਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦੇ ਹੋਏ, ਇੱਕ ਸਰਲ, ਸਸਤੇ ਅਤੇ ਸਮਾਂ-ਬੱਧ ਤਰੀਕੇ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਲੈਣ ਦਾ ਹੱਕ ਦਿੰਦ...
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ  ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ  ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ  ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ  ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

News of Punjab
ਚੰਡੀਗੜ੍ਹ, 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ  ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ  ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ...
ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 18 ਜੁਲਾਈ:  ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ  ਵਿਚ ਐਸ.ਆਈ.ਆਰ.- 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ  ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ। ਫੀਲਡ ਸਟਾਫ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਸੀ.ਈ.ਓ. ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਅਤੇ ਬੀ.ਐਲ.ਓਜ਼ ਦੇ ਸਮਰਪਿਤ ਅਤੇ ਤਾਲਮੇਲ ਭਰਪੂਰ ਯਤਨਾਂ ਸਦਕਾ ਹੀ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੀ ਵਚਨਬੱਧਤਾ, ਸੁਹਿਰਦਤਾ ਅਤੇ ਟੀਮ ਵਰਕ ਨੇ ਨਾ ਸਿਰਫ਼ ਡਿਜੀਟਾਈਜ਼ੇਸ਼ਨ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਸਗੋਂ ਧਰਮਕੋਟ ਅਤੇ ਗੜ੍ਹਸ਼ੰਕਰ ਨੂੰ ਰਾਜ ਲਈ ਇੱਕ ਮਾਡਲ ਚੋਣ ਹਲਕਿਆਂ ਵਜੋਂ ਸਥਾਪਿਤ ਕੀਤਾ ਹੈ। ਸ਼੍ਰੀਮਤੀ ਮਿਤਰਾ ਨੇ ਪੰਜਾਬ ਭਰ ਦ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

News of Punjab
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ। ਬਰਾ...
ਦੇਸ਼ਵਾਸੀ ਸੋਚਣ, ਕੀ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ?- ਕੇਜਰੀਵਾਲ

ਦੇਸ਼ਵਾਸੀ ਸੋਚਣ, ਕੀ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ?- ਕੇਜਰੀਵਾਲ

News of Punjab
ਨਵੀਂ ਦਿੱਲੀ, 18 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਚੁੱਕਣ ਦੇ ਮਾਮਲੇ 'ਤੇ ਕਿਹਾ ਕਿ ਮੋਦੀ ਜੀ ਨੇ ਹੰਕਾਰ ਦੇ ਚਲਦਿਆਂ ਸੋਨਮ ਵਾਂਗਚੁਕ ਦਾ ਅਪਮਾਨ ਕੀਤਾ ਹੈ। ਮੋਦੀ ਜੀ ਨੂੰ ਸੋਨਮ ਵਾਂਗਚੁਕ ਨਾਲ ਗੱਲ ਕਰਨੀ ਚਾਹੀਦੀ ਸੀ। ਦੇਸ਼ਵਾਸੀਆਂ ਨੂੰ ਸੋਚਣਾ ਚਾਹੀਦਾ ਹੈ ਕਿ ਕੀ ਅਸੀਂ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ? ਸਰਕਾਰ ਪੇਪਰ ਲੀਕ ਰੋਕਣ, ਸਿੱਖਿਆ ਪ੍ਰਣਾਲੀ ਨੂੰ ਠੀਕ ਕਰਨ ਦੀ ਬਜਾਏ ਨੌਜਵਾਨਾਂ ਦੇ ਅੰਦੋਲਨ ਨੂੰ ਬੜੀ ਬੇਰਹਿਮੀ ਨਾਲ ਕੁਚਲਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨੇ ਸੋਨਮ ਵਾਂਗਚੁਕ ਨੂੰ ਕਿਹਾ ਕਿ ਮਜ਼ਬੂਤ ਬਣੇ ਰਹੋ ਸੋਨਮ ਜੀ, ਇਹ ਦੇਸ਼ ਤੁਹਾਡੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਦੇਸ਼ਵਾਸੀਆਂ ਨੂੰ ਕਿਹਾ ਕਿ ਅੱਜ ਸੋਨਮ ਵਾਂਗਚੁਕ, ਅਭਿਜੀਤ ਦੀਪਕੇ ਅਤੇ ਇਹ ਸਾਰੇ ਨੌਜਵਾਨ ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੇ ਹਨ। ਹੁਣ ਘਰ ਬੈਠਣ ਨਾਲ ਕੰਮ ਨਹੀਂ ਚੱਲੇਗਾ। ਹੁਣ ਸਾਰਿਆਂ ਨੂੰ ਇੱਕ ਹੋ ਕੇ ਸੜਕਾਂ 'ਤੇ ਉਤਰ...