Sunday, June 21
Shadow

Tag: hot news

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ। ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 25 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਯੂਨੀਅਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮਸਲਿਆਂ 'ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰਿਆ ਅਤੇ ਹੱਲ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ...
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ /ਪਟਿਆਲਾ, 25 ਮਾਰਚ:                   ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ ਸਰਕਾਰ ਦੀਆਂ ਸਿਹਤ ਖੇਤਰ 'ਚ 4 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਿਹਤ ਮਾਡਲ ਦੀ ਦੇਸ਼ ਦੇ ਬਾਕੀ ਰਾਜਾਂ 'ਚ ਕਾਪੀ ਹੋਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ 'ਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਪਹਿਲ ਦਿੱਤੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ।ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ...
ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ...
ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

Health
ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਵੇ। ਸ੍ਰੀ ਮੁਕਤਸਰ ਸਾਹਿਬ ਵਿੱਚ, 1 ਸਾਲ ਦੀ ਬੱਚੀ ਖਵਾਇਸ਼ ਨੂੰ ਨਿਮੋਨੀਆ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ। ਪਹਿਲਾਂ ਅਜਿਹੇ ਕਈ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਕਰਨਾ, ਦਸਤਾਵੇਜ਼ ਪੂਰੇ ਕਰਨੇ ਜਾਂ ਮਨਜ਼ੂਰੀਆਂ ਦੀ ਉਡੀਕ ਕਰਨੀ ਪੈਂਦੀ ਸੀ। ਹਾਲਾਂਕਿ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਇਹ ਪਾੜਾ ਖ਼ਤਮ ਕਰ ਦਿੱਤਾ ਗਿਆ ਹੈ। ਸਿਹਤ ਕਾਰਡ ਪਹਿਲਾਂ ਹੀ ਬਣਿਆ ਹੋਣ ਕਾਰਨ, ਦੀਪ ਹਸਪਤਾਲ ਵਿੱਚ ਡਾ. ਮੋਨਿਕਾ ਗਰਗ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਗਾਊਂ ਅਦਾਇਗੀ ਦੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਨੂੰ ਪੈਸਿਆਂ ਦਾ ਪ੍ਰਬੰਧ ਨਹੀਂ ਕਰਨਾ ਪਿਆ ਅਤ...
ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

Punjab Politics
ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿੱਤ ਬਿੱਲ 2026 'ਤੇ ਬੋਲਦਿਆਂ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਆਰਥਿਕ ਮਜ਼ਬੂਤੀ ਅਤੇ ਸੁਧਾਰਾਂ ਦੇ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਕੰਗ ਨੇ ਕਿਹਾ ਕਿ ਜਿੱਥੇ ਵਿੱਤ ਮੰਤਰੀ ਨੇ ਆਰਥਿਕ ਤਰੱਕੀ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ, ਉੱਥੇ ਦੇਸ਼ ਦੀ ਆਰਥਿਕਤਾ ਦੀ ਅਸਲੀ ਤਸਵੀਰ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਿਛਲੇ ਦਸ ਸਾਲਾਂ 'ਤੇ ਨਜ਼ਰ ਮਾਰੀਏ ਤਾਂ ਮਹਿੰਗਾਈ ਦੇਸ਼ ਦੇ ਇਤਿਹਾਸ ਦੇ ਸਭ ਤੋਂ ਉੱਚੇ ਪੱਧਰ 'ਤੇ ਹੈ ਅਤੇ ਭਾਰਤੀ ਰੁਪਿਆ ਬਹੁਤ ਕਮਜ਼ੋਰ ਹੋ ਗਿਆ ਹੈ, ਜੋ ਅਮਰੀਕੀ ਡਾਲਰ ਦੇ ਮੁਕਾਬਲੇ 90 ਦੇ ਖ਼ਤਰਨਾਕ ਅੰਕੜੇ ਨੂੰ ਪਾਰ ਕਰ ਗਿਆ ਹੈ। ਜਿਹੜੇ ਲੋਕ ਕਦੇ 60 ਰੁਪਏ ਲਿਟਰ ਪੈਟਰੋਲ ਦੇਣ ਦਾ ਵਾਅਦਾ ਕਰਦੇ ਸਨ, ਅੱਜ ਉਨ੍ਹਾਂ ਨੇ ਕੀਮਤਾਂ 100 ਰੁਪਏ ਤੋਂ ਪਾਰ ਪਹੁੰਚਾ ਦਿੱਤੀਆਂ ਹਨ ਅਤੇ ਡੀਜ਼ਲ ਵੀ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੀ ਦੁਰਦਸ਼ਾ ...
27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

local news
ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ।     ਕੈਬਨਿਟ ਮੰਤਰੀ ਨੇ ਦੱਸਿਆ ਕਿ ਵਕੀਲ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਚੈਂਬਰ ਤਿਆਰ ਕੀਤੇ ਗਏ ਹਨ। ਇਨ੍ਹਾਂ ਚੈਂਬਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵਕੀਲ ਆਪਣੇ ਪੇਸ਼ੇਵਰ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਕੀਲਾਂ ਦੀ ਭਲਾਈ ਲਈ ਵਚਨਬੱਧ ਹੈ।       ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਜਲੀ ਸਪਲਾਈ ਸਬੰਧੀ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵੱਲੋਂ ਪਾਵਰ ਸਪਲਾਈ ਮੁਹੱਈਆ ਨਹੀਂ ਕਰਵਾਈ ਜਾਂਦੀ, ਤ...
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 24 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

News of Punjab
ਚੰਡੀਗੜ੍ਹ, 24 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ।  ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਦੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ-ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ  ਲਈ ਇੱਕ ਸੁਚਾਰੂ ਸਾਧਨ ਉਪਲਬਧ ਕਰਵਾਇਆ ਜਾ ਸਕੇ । ਸਪੀਕਰ ਨੇ ਕਿਹਾ, ‘‘ਇਹ ਪ੍ਰਕਾਸ਼ਨ ਇੱਕ ਰੋਜ਼ਾਨਾ ਯੋਜਨਾਕਾਰ ਵਜੋਂ ਆਪਣੀ ਭੂਮਿਕਾ ਨਿਭਾਏਗੀ । ਇਹ ਮਹੱਤਵਪੂਰਨ ਜਾਣਕਾਰੀ ਦਾ ਲੋੜੀਂਦਾ ਸੰਗ੍ਰਹਿ ਹੈ , ਜੋ ਆਉਣ ਵਾਲੇ ਸਾਲ ਦੌਰਾਨ ਵਿਧਾਨਕ ਮਾਮਲਿਆਂ ਦੇ ਕੁਸ਼ਲ ਸੰਚਾਲਨ ਲਈ ਕਾਰਗਰ ਸਿੱਧ ਹੋਵੇਗਾ,’’। ਇਸ ਸਮਾਰੋਹ ਵਿੱਚ ਸ. ਕੁਲਵੰਤ ਸਿੰਘ ਪੰਡੋਰੀ, ਮਾਣਯੋਗ ਵਿਧਾਨ ਸਭਾ ਮੈਂਬਰ (ਐਮ.ਐਲ....
ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

News of Punjab
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲ...