Sunday, June 21
Shadow

Tag: hot news

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਪੁਸਤਕ ਪ੍ਰਦਰਸ਼ਨੀ ਆਯੋਜਿਤ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਪੁਸਤਕ ਪ੍ਰਦਰਸ਼ਨੀ ਆਯੋਜਿਤ

local news
ਰੂਪਨਗਰ, 23 ਮਾਰਚ: ਲੈਮਰਨ ਯੂਨੀਵਰਸਿਟੀ ਵਿਖੇ ਮਸ਼ਾਲ ਏ ਹਿੰਦ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਪੁਸਤਕਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਨੇ ਸਮਾਗਮ ਦੀ ਸ਼ੋਭਾ ਵਿੱਚ ਹੋਰ ਜਿਆਦਾ ਵਾਧਾ ਕਰ ਦਿੱਤਾ। ਯੂਨੀਵਰਸਿਟੀ ਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਨ੍ਹਾਂ ਨੇ ਪੰਜਾਬੀ ਸਾਹਿਤ ਨਾਲ ਸੰਬੰਧਿਤ ਕਿਤਾਬਾਂ ਵਿੱਚ ਖਾਸ ਦਿਲਚਸਪੀ ਦਿਖਾਈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਕਿਤਾਬਾਂ ਦੀਆਂ ਬਹੁਤ ਹੀ ਵਾਜਬ ਤੇ ਸਸਤੀ ਕੀਮਤਾਂ ਨੂੰ ਵੇਖ ਕੇ ਪ੍ਰਸ਼ੰਸਾ ਕੀਤੀ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਉੱਚ ਦਰਜੇ ਦਾ ਸਾਹਿਤ ਘੱਟ ਕੀਮਤਾਂ ‘ਤੇ ਉਪਲਬਧ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਹੋਰ ਪ੍ਰੋਤਸਾਹਨ ਮਿਲਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਦੇ ਕਰਮਚਾਰੀ ਕੁਲਵੰਤ ਸਿੰਘ ਵੱਲੋਂ ਕਿਤਾਬਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ...
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Breaking News
ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ...
ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

News of Punjab
ਬਰਨਾਲਾ, 23 ਮਾਰਚ-         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਲਈ ਰਵਾਨਾ ਕੀਤਾ ਗਿਆ। ਬਰਨਾਲਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਤੋਂ  42 ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਗੁਰੂ ਨਗਰੀ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਸੇ ਤਰ੍ਹਾਂ ਭਦੌੜ ਤੋਂ 45 ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ਼ਰਧਾਲੂ...
ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

News of Punjab
ਸ੍ਰੀ ਮੁਕਤਸਰ ਸਾਹਿਬ, 23 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ' ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ 'ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਰ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚੋਂ ਕਿਸਾਨਾਂ ਤੱਕ ਖੇਤੀਬਾੜੀ ਸਹਿਤ ਵੱਧ ਤੋਂ ਵੱਧ ਪਹੁੰਚਾਉਣ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ। ਇਹ ਪ੍ਰਾਪਤੀ ਕਿਸਾਨਾਂ ਵਿੱਚ ਖੇਤੀਬਾੜੀ ਤਕਨੀਕਾਂ ਅਤੇ ਨਵੀਂ ਜਾਣਕਾਰੀ ਦੇ ਪ੍ਰਸਾਰ ਵੱਲ ਇਸ ਕੇਂਦਰ ਦੀ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਵੱਖ-ਵੱਖ ਫਸਲਾਂ ਵਿੱਚ ਉੱਤਮ ਗੁਣਵੱਤਾ ਦੇ ਉਤਪਾਦ ਪੇਸ਼ ਕਰਕੇ ਇਨਾਮ ਹਾਸਲ ਕੀਤੇ। ਪਿੰਡ ਬੋਦੀਵਾਲਾ ਖੜਕ ਸਿੰਘ ਦੇ ਕਿਸਾਨ ਕੁਲਦੀਪ ਸਿੰਘ ਨੂੰ ਮਿਰਚ...
ਪੰਜਾਬ – ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ

ਪੰਜਾਬ – ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ

News of Punjab
ਫਰੀਦਕੋਟ 23 ਮਾਰਚ  - ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਇੰਜ. ਅਮਰਜੀਤ ਸਿੰਘ ਢਿੱਲੋਂ, ਮੈਂਬਰ, ਬੋਰਡ ਆਫ ਮੈਨੇਜਮੈਂਟ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ) ਸ਼ਾਮਲ ਹੋਏ। ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਪ੍ਰਤੀਨਿਧੀਆ ਵਿਚ ਸ਼੍ਰੀ ਸੁਰੇਸ਼ ਕੁਮਾਰ ਡਿਸਟ੍ਰਿਕਟ ਡਿਵੈਲਪਮੈਂਟ ਮੈਨੇਜਰ ਫਰੀਦਕੋਟ ਅਤੇ ਸ਼੍ਰੀ ਰਾਮੇਸ਼ਵਰ ਦਾਸ ਲੀਡ ਡਿਸਟ੍ਰਿਕਟ ਮੈਨੇਜਰ ਫਰੀਦਕੋਟ ਨੇ ਵੀ ਸ਼ਿਰਕਤ ਕੀਤੀ ਅਤੇ ਕਿਸਾਨਾਂ ਨਾਲ ਸੰਵਾਦ ਕੀਤਾ। ਇਹ ਦੌਰਾ ਪ੍ਰਗਤੀਸ਼ੀਲ ਮਹਿਲਾ ਕਿਸਾਨ ਸ੍ਰੀਮਤੀ ਰਜਿੰਦਰ ਕੌਰ ਵਿਰਕ ਦੁਆਰਾ ਚਲਾਏ ਜਾ ਰਹੇ ਵਿਰਕ ਫਰੂਟ ਫਾਰਮ ‘ਤੇ ਕਰਵਾਇਆ ਗਿ...
ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ

ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ

News of Punjab
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਤੋਂ ਦੂਰ – ਖੇਡਾਂ ਵੱਲ” ਮੁਹਿੰਮ ਦੇ ਤਹਿਤ ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਖੇਡ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸਚੇਤ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ। ਇਸ ਸਮਾਗਮ ਵਿੱਚ ਇਲਾਕੇ ਦੇ ਮਾਣਯੋਗ ਖਿਡਾਰੀ, ਕੋਚ, ਸਿੱਖਿਆਵਿਦ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਮਹਿਮਾਨ ਵਕਤਾਵਾਂ ਨੇ ਆਪਣੇ ਸੰਬੋਧਨਾਂ ਦੌਰਾਨ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ੇ ਨਾ ਸਿਰਫ਼ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਇਹ ਵਿਅਕਤੀ ਦੇ ਭਵਿੱਖ ਨੂੰ ਵੀ ਅੰਧਕਾਰਮਈ ਬਣਾ ਦਿੰਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਸਪਿਰਿਟ ਅਤੇ ਲੀਡਰਸ਼ਿਪ ਗੁਣ ਵਿਕਸਿਤ ਹੁੰਦੇ ਹਨ।ਡਿਜੀ ਅਸ਼ੋਕਾ ਫਾਊਂਡੇਸ਼ਨ ਰਾਹੁਲ ਅਤੇ ਰਮਨਦੀਪ ਸੋਸਾਇਟੀ ਦੇ ਪ੍ਰਧਾਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮਾਜ...
ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ

News of Punjab
ਸੰਗਰੂਰ, 22 ਮਾਰਚ- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਕੀਤੀ ਗਈ, ਜਦਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਹੋਰ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਸ਼੍ਰੀ ਸਤੀਸ਼ ਚੰਦਰ ਨੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਕਿਹਾ,“ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ।” ਸਰਕਾਰ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ। ਇਸੇ ਮੰਤਵ ਨਾਲ ਵਿਧਾਨ ਸਭਾ ਹਲਕਾ ਪੱਧਰ 'ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਦ...
ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

News of Punjab
ਚੰਡੀਗੜ੍ਹ, 22 ਮਾਰਚ: ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ ਲਈ ਢਾਂਚਾਗਤ ਸਹਾਇਤਾ ਮੁਹੱਈਆ ਕਰਕੇ ਉਨ੍ਹਾਂ ਨੂੰ ਸਥਿਰ ਅਤੇ ਬਿਹਤਰ ਜੀਵਨ ਵੱਲ ਵਾਪਸ ਲਿਆਉਣ ਵਿੱਚ ਮਦਦ ਕਰ ਰਹੀ ਹੈ। ਜੁਗਰਾਜ ਸਿੰਘ (ਬਦਲਿਆ ਹੋਇਆ ਨਾਮ) ਇਸ ਬਦਲਾਅ ਨੂੰ ਦਰਸਾਉਂਦਾ ਹੈ। ਕਾਲਜ ਦੇ ਸਾਲਾਂ ਦੌਰਾਨ ਉਹ ਆਪਣੇ ਸਾਥੀਆਂ ਨਾਲ ਨਸ਼ਿਆਂ ਦੇ ਪ੍ਰਭਾਵ ਹੇਠ ਆ ਗਿਆ ਸੀ, ਜਿਸ ਨੇ ਸਿਰਫ਼ ਸੁਆਦ ਲਈ ਇਸ ਨੂੰ ਚੱਖਿਆ ਸੀ ਪਰ ਜਲਦ ਹੀ ਇਹ ਸੁਆਦ ਨਿਰਭਰਤਾ ਵਿੱਚ ਬਦਲ ਗਿਆ। ਅੱਜ ਉਸ ਦਾ ਸਾਰਾ ਧਿਆਨ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਆਪਣੇ ਭਵਿੱਖ 'ਤੇ ਕੇਂਦ੍ਰਿਤ ਹੈ। ਉਸਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇੱਕ ਬਿਹਤਰ ਵਿਅਕਤੀ ਬਣ ਗਿਆ ਹਾਂ। ਯੁੱਧ ਨਸ਼ਿਆਂ ਵਿਰੁੱਧ ਨਾਲ ਦਿੱਤੀਆਂ ਜਾਣ ਵਾਲੀਆਂ ਮੁੜ ਵਸੇਬਾ ਸੇਵਾਵਾਂ ਅਤੇ...
ਰਾਦੌਰ ਵਿੱਚ ਮਿੰਨੀ ਸਕੱਤਰੇਤ ਬਣਨ ਨਾਲ ਆਮ ਨਾਗਰਿਕਾਂ ਨੂੰ ਇੱਕੋ ਥਾਂ ‘ਤੇ ਉਪਲਬਧ ਹੋਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ – ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

ਰਾਦੌਰ ਵਿੱਚ ਮਿੰਨੀ ਸਕੱਤਰੇਤ ਬਣਨ ਨਾਲ ਆਮ ਨਾਗਰਿਕਾਂ ਨੂੰ ਇੱਕੋ ਥਾਂ ‘ਤੇ ਉਪਲਬਧ ਹੋਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ – ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

Haryana News
ਚੰਡੀਗੜ੍ਹ, 22 ਮਾਰਚ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਉਪ-ਮੰਡਲ ਰਾਦੌਰ ਵਿੱਚ ਲਗਭਗ 40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਿੰਨੀ ਸਕੱਤਰੇਤ ਇਮਾਰਤ ਦਾ ਵਿਧੀਵਤ ਪੂਜਾ ਪਾਠ ਅਤੇ ਨਾਰੀਅਲ ਤੋੜ ਕੇ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਇਸ ਨਾਲ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਿੰਨੀ ਸਕੱਤਰੇਤ ਦੇ ਬਣਨ ਨਾਲ ਆਮ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਇੱਕੋ ਥਾਂ 'ਤੇ ਉਪਲਬਧ ਹੋਣਗੀਆਂ, ਜਿਸ ਨਾਲ ਸਮੇਂ ਅਤੇ ਸਾਧਨਾਂ ਦੀ ਬਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਅਤੇ ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਇੱਕੋ ਕੰਪਲੈਕਸ ਵਿੱਚ ਚਲਾਏ ਜਾਣਗੇ। ਹਲਕੇ ਦੀ ਜਨਤਾ ਨੂੰ ਪ੍ਰਸ਼ਾਸਨ ਨਾਲ ਸਬੰਧਤ ਆਪਣੇ ਬਹੁਤੇ ਕੰਮ ਕਰਵਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਜਾਣ ਦੀ ਲੋੜ ਨਹੀਂ ਪਵੇਗੀ, ਅਜਿਹਾ ਹੋਣ ਨਾਲ ਪੈਸੇ ਅਤੇ ਸਮੇਂ ਦੋਵਾਂ ਦੀ ਬਚਤ ਹੋਵੇਗੀ। ਕੈਬ...