ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।
ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ...








