Sunday, June 21
Shadow

Tag: hot news

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

News of Punjab
ਮਾਲੇਰਕੋਟਲਾ, 17 ਮਾਰਚ -                    ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।                    ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾਂ ਤੋਂ ਭਾਈਚਾਰੇ, ਆਪਸੀ ਪਿਆਰ ਅਤੇ ਧਾਰਮਿਕ ਸਹਿਯੋਗ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅਤੇ ਪੁਲਿਸ ਦਰਮਿ...
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ

ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ

News of Punjab
ਰੂਪਨਗਰ, 17 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ 'ਵਿਸ਼ਵ ਟੀਕਾਕਰਨ ਹਫ਼ਤਾ' 16 ਮਾਰਚ ਤੋਂ 20 ਮਾਰਚ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਹਰ ਉਸ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ। ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਸੁਰੱਖਿਆ ਕਵਚ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਟੀਕਾਕਰਣ ਹਫਤੇ ਦਾ ਮੁੱਖ ਉਦੇਸ਼ ਹੈ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਾਡਾ ਟੀਚਾ 'ਜ਼ੀਰੋ ਡੋਜ਼' ਵਾਲੇ ਬੱਚਿਆਂ ਅਤੇ 'ਡਰਾਪ ਆਊਟ' ਕੇਸਾ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦਾ ਟੀਕਾਕਰਨ ਮੁਕੰਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੀਜ਼ਲ ਤੇ ਰੂਬੇਲਾ ਵਰਗੀਆਂ ਮਾਰੂ ਬਿਮਾਰੀਆਂ ਤੋਂ ਬਚਾਓ ਲਈ ਟੀਕਾਕਰਨ 100 ਫ਼ੀਸਦੀ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਿਹਤ ਟੀਮਾਂ ਵੱਲੋਂ ਖ਼ਾਸ ਕਰਕੇ ਸ...
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ: ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖ਼ਲਾਈ) ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਹਾੜ੍ਹੀ ਦੀਆਂ ਫ਼ਸਲਾਂ ਦੀ ਹਾਲਤ ਠੀਕ ਹੈ।                  ...
ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

local news
ਖਡੂਰ ਸਾਹਿਬ, 17 ਮਾਰਚ :       ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦਾ ਨਾੜ ਸਾੜਨ ਦੀ ਥਾਂ ਖੇਤੀ ਮਿੱਤਰ ਤਕਨੀਕਾਂ ਅਪਣਾਉਣ। ਇਹ ਕੈਂਪ ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਜਾ ਰਹੇ ਹਨ । ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਜਲਾਲਾਬਾਦ ਵਿਖੇ ਡਾ. ਯਾਦਵਿੰਦਰ ਸਿੰਘ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਦੇ ਹਨ ਅਤੇ ਇਨ੍ਹਾਂ  ਕੈਂਪਾਂ ਵਿਚ ਕਿਸਾਨਾਂ ਦੀ ਕਾਮਨ ਸਰਵਿਸ ਸੈਂਟਰਾਂ ਦੇ ਮੁਲਾਜ਼ਮਾਂ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਰਜਿਸਟ੍ਰੇਸ...
ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

News of Punjab
ਚੰਡੀਗੜ੍ਹ 17 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ 'ਸੁਖਬੀਰ ਮਾਡਲ' ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ। ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ 'ਗੈਂਗਸਟਰ ਲਿਆਓ ਮੁਹਿੰਮ' ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ...
ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

local news
ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਐਸ. ਡੀ. ਐੱਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।    ਵਿਧਾਇਕ  ਸ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ।  ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਰੱਖੀਆਂ। ਵਪਾਰੀਆਂ ਵੱਲੋਂ ਬਿਜਲੀ, ਪਾਰਕਿੰਗ, ਸਫਾਈ, ਟੈਕਸ ਅਤੇ...
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

News of Punjab
ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣ...
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

local news
ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੀਟਿੰਗ ਨੇ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲ੍ਹੇ ਤੌਰ ‘ਤੇ ਰੱਖਣ ਦਾ ਮੌਕਾ ਦਿੱਤਾ।     ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ., ਮੈਟਰੋਲੋਜੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰਥਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਐਸ.ਡੀ.ਐਮ. ਨੇ ਦੱਸਿਆ ਕਿ ਵੱ...
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

News of Punjab
 ਚੰਡੀਗੜ੍ਹ,17 ਮਾਰਚ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

News of Punjab
ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।ਸ.ਈ.ਟੀ.ਉ.  ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ,...