Sunday, June 21
Shadow

Tag: hot news

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ।ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ।ਇਸ ਪ੍ਰੋਗਰਾਮ ਲਈ ਖ਼ਰਚੇ ਜਾਣ ਵਾਲੇ 3,500 ਕਰੋੜ ਰੁਪਏ ਵਿੱਚ ਵਿਸ਼ਵ ਬੈਂਕ ਵੱਲੋਂ 2,500 ਕਰੋੜ ਰੁਪਏ ਦੀ ਕਰਜ਼ਾ ਸਹਾਇਤਾ ਅਤੇ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦਾ ਯੋਗਦਾਨ ਸ਼ਾਮਲ ਹੈ, ਜੋ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡ...
ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ...
ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।"ਉਨ...
ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅੰਡਰ ਬ੍ਰਿਜ ਮਲੋਟ ਸ਼ਹਿਰ ਵਾਸੀਆਂ ਲਈ ਇਕ ਵੱਡੀ ਸੌਗਾਤ ਹੈ, ਜੋ ਆਵਾਜਾਈ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਂਦੇ ਹੋਏ ਰੋਜ਼ਾਨਾ ਆਉਣ-ਜਾਣ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਵਿੱਚ ਕਾਫੀ ਹੱਦ ਤੱਕ ਕਮੀ ਆਵੇਗੀ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਇਹ ਅੰਡਰ ਬ੍ਰਿਜ ਸਿਰਫ ਇੱਕ ਢਾਂਚਾਗਤ ਪ੍ਰੋਜੈਕਟ ਨਹੀਂ, ਸਗੋਂ ਮਲੋਟ ਦੇ ਲੋਕਾਂ ਦੇ ਸੁਪਨਿਆਂ ਦੀ ਪੂਰੀ ਹੋਈ ਤਸਵੀਰ ਹੈ। ਸਾਲਾਂ ਤੋਂ ਰੇਲਵੇ ਫਾਟਕਾਂ ਕਾਰਨ ਰੁਕਦੀ ਜ਼ਿੰਦਗੀ, ਦੇਰੀ ਨਾਲ ਪਹੁੰਚਦੇ ਵਿਦਿਆਰਥ...
ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 15 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਸਗੋਂ ਨਿਆਂ, ਮਨੁੱਖਤਾ ਅਤੇ ਜਨਤਕ ਸੇਵਾ ਲਈ ਸਮਰਪਿਤ ਇੱਕ ਡੂੰਘੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਕੀਲ ਲੋਕਤੰਤਰੀ ਨਿਆਂ ਪ੍ਰਣਾਲੀ ਦੇ ਮਹੱਤਵਪੂਰਨ ਥੰਮ੍ਹ ਹਨ; ਉਹ ਨਾ ਸਿਰਫ਼ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਲੋੜਵੰਦ ਵਰਗਾਂ ਲਈ ਨਿਆਂ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਸਗੋਂ ਸਮਾਜਿਕ ਪਰਿਵਰਤਨ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਮੋਹਰੀ ਯੋਗਦਾਨ ਪਾਉਂਦੇ ਹਨ। ਮੁੱਖ ਮੰਤਰੀ ਐਤਵਾਰ ਨੂੰ ਆਪਣੇ ਨਿਵਾਸ ਸਥਾਨ 'ਸੰਤ ਕਬੀਰ ਕੁਟੀਰ' ਵਿਖੇ ਚੰਡੀਗੜ੍ਹ ਅਤੇ ਪੰਜਾਬ ਦੇ ਕਾਨੂੰਨੀ ਸੈੱਲਾਂ ਨਾਲ ਜੁੜੇ ਵਕੀਲਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖੇਤਰ ਸਿਰਫ਼ ਕਾਨੂੰਨੀ ਗਿਆਨ ਤੱਕ ਸੀਮਤ ਨਹੀਂ ਹੈ; ਸਗੋਂ ਇਹ ਸਮਾਜ ਦੇ ਅੰਦਰ ਨਿਆਂ, ਸਮਾਨਤਾ ਅਤੇ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਇੱਕ ਵਾਹਨ ਵਜੋਂ ਕੰਮ ਕਰਦਾ ਹੈ। ਨੌਜਵਾਨ ਵਕੀਲਾਂ ਨੂੰ ਸੱਦਾ ਦਿੰਦੇ ਹੋਏ...
ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

Haryana News
ਚੰਡੀਗੜ੍ਹ, 16 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਵਿੱਚ ਸ਼ੋਕ ਪ੍ਰਸਤਾਵ ਪਢਦੇ ਹੋਏ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ਅਤੇ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਹੋਏ ਹਾਦਸੇ ਵਿੱਚ 7 ਲੋਕਾਂ ਦੀ ਮੌਤ 'ਤੇ ਢੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦੁੱਖ ਵਿੱਚ ਡੂਬੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਕਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦਾ 13 ਮਾਰਚ, 2026 ਨੂੰ ਹੋਇਆ ਦੇਹਾਂਤ ਬਹੁਤਾ ਦੁੱਖਦਾਈ ਹੈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਦੁੱਖ ਵਿੱਖ ਡੂਬੇ ਪਰਿਵਾਰ ਨੂੰ ਇਸ ਮੁਸ਼ਕਲ ਕੜੀ ਵਿੱਚ ਧੀਰਜ ਅਤੇ ਸੰਬਲ ਪ੍ਰਦਾਨ ਕਰਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ 9 ਮਾਰਚ ਨੂੰ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਮਿੱਟੀ ਥੱਲੇ ਦਬਣ ਨਾਲ ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ

local news
ਫਾਜ਼ਿਲਕਾ 16 ਮਾਰਚ  ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਿਰ ਤੋਂ ਲੋਕਾਂ ਲਈ ਸੌਗਾਤ ਲੈ ਆਉਂਦੀ ਹੈ। ਸ਼ਹਿਰੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਰਹੱਦੀ ਖੇਤਰ ਵਿਖ਼ੇ ਰਹਿਣ ਵਾਲੇ ਕਿਸਾਨ ਵੀਰਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਫਾਜ਼ਿਲਕਾ ਨੂੰ ਨਵੇ 220 ਕੇਵੀ ਬਿਜਲੀ ਘਰ ਦੀ ਸੌਗਾਤ ਮਿਲੀ । ਇਸ ਦਾ ਸਿਹਰਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੂੰ ਜਾਂਦਾ ਹੈ ਜੋ ਫਾਜ਼ਿਲਕਾ ਦੇ ਵਸਨੀਕਾਂ ਦੀ ਆਵਾਜ ਬਣ ਕੇ ਵਿਧਾਨ ਸਭਾ ਵਿਚ ਗੂੰਜਦੇ ਹਨ ਤੇ ਆਏ ਦਿਨ ਲੋਕਾਂ ਲਈ ਸੌਗਾਤਾਂ ਲੈ ਕੇ ਆ ਰਹੇ ਹਨ।ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਨਾਲ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਹਲਕੇ ਨੂੰ ਨਵਾਂ ਬਿਜਲੀ ਘਰ ਦਿੱਤਾ ਜਿਸ ਦੇ ਲਈ 145 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ  ਆਮ ਲੋਕਾਂ ਨੂੰ ਇਸ ਬਿਜਲੀ ਘਰ ਨਾਲ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਗਰਮੀ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

local news
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ ਤਹਿਤ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਸਿੰਚਾਈ ਪ੍ਰਣਾਲੀ ਨੂੰ ਅਧੁਨਿਕ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਮਾਈਨਰਾਂ ਦੀ ਮੁਰੰਮਤ ਅਤੇ ਨਿਰਮਾਣ ਨਾਲ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਦੀ ਸਹੂਲਤ ਸਮੇਂ ਸਿਰ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦੇ ਚਾਲੂ ਹੋਣ ਨਾਲ ਇਲਾਕੇ ਦੇ...
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

News of Punjab
*ਚੰਡੀਗੜ੍ਹ, 16 ਮਾਰਚ:* ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ। ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ। ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆ...
ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

News of Punjab
ਚੰਡੀਗੜ੍ਹ, 16 ਮਾਰਚ 2026- "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ 'ਆਪ' ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ "ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ" ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ। ਰਸੋਈ 'ਤੇ 'ਸਰਜੀਕਲ ਸਟ੍ਰਾਈਕ' ਕਰ ਰਹੀ ਹੈ ਮੋਦੀ ਸਰਕਾਰਪ੍ਰਦਰਸ਼ਨ ਦੀ ਅਗਵਾਈ ਕਰ ਰਹੇ 'ਆਪ' ਨੇਤਾਵਾਂ ਨੇ ਭਾਜਪਾ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ 'ਤੇ ਸੜਕਾਂ 'ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ 'ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ। ਮ...