Sunday, June 21
Shadow

Tag: hot news

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

News of Punjab
ਚੰਡੀਗੜ੍ਹ, 16 ਮਾਰਚ 2026- ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਪਹਿਲਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਆਰਥਿਕ ਪਾਬੰਦੀਆਂ ਕਰਕੇ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰਨੀ ਪਵੇ। ਕਈ ਪਰਿਵਾਰਾਂ ਲਈ ਜਦੋਂ ਕੋਈ ਮੈਡੀਕਲ ਐਮਰਜੈਂਸੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਦੋ ਅਹਿਮ ਸਵਾਲ ਸਾਹਮਣੇ ਆਉਂਦੇ ਹਨ-ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਖਰਚਾ ਕਿਵੇਂ ਭਰਿਆ ਜਾਵੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਭਰ ਦੇ ਪਰਿਵਾਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮਿਲੇ ਹਨ, ਜੋ ਇੱਕ ਸਿਹਤ ਸੁਰੱਖਿਆ ਪ੍ਰੋਗਰਾਮ ਹੈ ਅਤੇ ਜਿਸਦੀ ਪਹੁੰਚ ਲਗਾਤਾਰ ਵਧ ਰਹੀ ਹੈ। ਇਸ ਗਤੀ ਨੂੰ ਅੱਗੇ ਵਧਾ...
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

News of Punjab
*ਚੰਡੀਗੜ੍ਹ, 16 ਮਾਰਚ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ? ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋ...
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

News of Punjab
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਲਈ ਪੰਜਾਬ ਸ...
1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Breaking News
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਮ...
ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

Punjab Politics
ਚੰਡੀਗੜ੍ਹ, 15 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਐਤਵਾਰ ਨੂੰ ਬਹੁਜਨ ਆਗੂ ਕਾਂਸ਼ੀ ਰਾਮ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਜਿਕ ਨਿਆਂ ਤੇ ਪੱਛੜੇ ਵਰਗਾਂ ਦੇ ਸਸ਼ਕਤੀਕਰਨ ਲਈ ਉਨ੍ਹਾਂ ਦੇ ਜੀਵਨ ਭਰ ਦੇ ਸੰਘਰਸ਼ ਨੂੰ ਯਾਦ ਕੀਤਾ। ਆਗੂਆਂ ਨੇ ਸਮਾਜ ਦੇ ਹਰ ਵਰਗ ਲਈ ਸਮਾਨਤਾ, ਸਿੱਖਿਆ ਅਤੇ ਭਲਾਈ 'ਤੇ ਕੇਂਦਰਿਤ ਨੀਤੀਆਂ ਰਾਹੀਂ ਉਨ੍ਹਾਂ ਦੇ ਵਿਜ਼ਨ ਨੂੰ ਅੱਗੇ ਲਿਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ। ਰੋਪੜ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਨੇ ਦੇਸ਼ ਭਰ ਵਿੱਚ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਨੂੰ ਫੈਲਾਉਣ ਅਤੇ ਬਹੁਜਨ ਸਮਾਜ ਨੂੰ ਜਗਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਰੇ ਵਿਦਿਆਰਥੀ ਜੀਵਨ ਦੌਰਾਨ ਮੈਨੂੰ ਕਾਂਸ਼ੀ ਰਾਮ ਜੀ ਨਾਲ ਨੇੜਿਓਂ ਕੰਮ ਕਰਨ ਅਤੇ ਉਨ੍ਹਾਂ ਦੇ ਸਮਾਜਿਕ ਤਬਦੀਲੀ ਦੇ ਮਿਸ਼ਨ ਤੋਂ ਸਿੱਖਣ ਦਾ ਮੌਕਾ ਮਿਲਿਆ। ਅਜਿਹੇ ਸਮੇਂ ਵਿੱਚ ਜਦੋਂ ਬਹੁਤ ਸਾਰੇ ਲੋਕ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਬਾਰ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 15 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

News of Punjab
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰ...
ਸਾਲ 2025 ਵਿੱਚ ਹਰਿਆਣਾ ਦੀ 2,157 ਪੰਚਾਇਤਾਂ ਟੀਬੀ ਮੁਕਤ ਐਲਾਨ, 2023 ਵਿੱਚ ਇਹ ਗਿਣਤੀ 574 ਸੀ – ਡਾ. ਸੁਮਿਤਾ ਮਿਸ਼ਰਾ

ਸਾਲ 2025 ਵਿੱਚ ਹਰਿਆਣਾ ਦੀ 2,157 ਪੰਚਾਇਤਾਂ ਟੀਬੀ ਮੁਕਤ ਐਲਾਨ, 2023 ਵਿੱਚ ਇਹ ਗਿਣਤੀ 574 ਸੀ – ਡਾ. ਸੁਮਿਤਾ ਮਿਸ਼ਰਾ

Haryana News
ਚੰਡੀਗੜ੍ਹ, 15 ਮਾਰਚ - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਹਰਿਆਣਾ ਨੇ ਟੀਬੀ ਖਾਤਮੇ ਦੀ ਦਿਸ਼ਾ ਵਿੱਚ ਮਹਤੱਵਪੂਰਣ ਪ੍ਰਗਤੀ ਹਾਸਲ ਕੀਤੀ ਹੈ। ਸਾਲ 2025 ਵਿੱਚ ਸੂਬੇ ਦੀ 2,157 ਪਿੰਡ ਪੰਚਾਇਤਾਂ ਨੂੰ ਟੀਬੀ ਮੁਕਤ ਐਲਾਨ ਕੀਤਾ ਗਿਆ ਹੈ, ਜੋ ਸੂਬੇ ਦੀ ਕੁੱਲ 6,237 ਪੰਚਾਇਤਾਂ ਦਾ ਲਗਭਗ 35 ਫੀਸਦੀ ਹੈ।           ਉਨ੍ਹਾਂ ਨੇ ਦਸਿਆ ਕਿ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਟੀਬੀ ਮੁਕਤ ਪੰਚਾਇਤ ਪਹਿਲ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਵਿਸ਼ਵ ਟੀਬੀ ਦਿਵਸ (24 ਮਾਰਚ, 2023) ਨੂੰ ਵਾਰਾਣਸੀ ਤੋਂ ਕੀਤੀ ਗਈ ਸੀ। ਇਸ ਪਹਿਲ ਦਾ ਉਦੇਸ਼ ਪੰਚਾਇਤੀ ਰਾਜ ਅਦਾਰਿਆਂ ਨੂੰ ਟੀਬੀ ਰੋਗ ਨਾਲ ਜੁੜੀ ਸਮਸਿਆਵਾਂ ਨੂੰ ਗੰਭੀਰਤਾ ਨਾਲ ਸਮਝਣ, ਉਸ ਦੇ ਹੱਲ ਈ ਜਰੂਰੀ ਕਦਮ ਚੁੱਕਣ ਅਤੇ ਪੰਚਾਇਤਾਂ ਦੇ ਵਿੱਚ ਸਿਹਤ ਮੁਕਾਬਲੇ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਟੀਬੀ ਖਾਤਮੇ ਵਿੱਚ...
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ...
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

Breaking News
ਚੰਡੀਗੜ੍ਹ, 15 ਮਾਰਚ         ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026" ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਮੀਡੀਆ ਅਤੇ ਮਨੋਰੰਜਨ ਸੈਸ਼ਨ ਦੌਰਾਨ ਪੈਨਲ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਈ।ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂ ਨੇ ਕਿਹਾ, “ਅਸੀਂ ਹਰ ਫਿਲਮਕਾਰ, ਹਰ ਨਿਵੇਸ਼ਕ ਅਤੇ ਹਰ ਰਚਨਾਤਮਕ ਸ਼ਖ਼ਸ ਦਾ ਸਵਾਗਤ ਕਰਦੇ ਹਾਂ। ਤੁਹਾਨੂੰ ਜੋ ਵੀ ਚਾਹੀਦਾ ਹੈ ਅਤੇ ਜਿਵੇਂ ਵੀ ਚਾਹੀਦਾ ਹੈ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਦੀ ਨਾਕਾਰਾਤਮਕ ਛਵੀ ਪੇਸ਼ ਕਰਨ ਵਾਲੇ ਵਿਚੋਲਿਆਂ ਦਾ ਦੌਰ ਖਤਮ ਹੋ ਚੁੱਕਾ ਹੈ ਅਤੇ ਫਿਲਮਕਾਰਾਂ ਅਤੇ ਮੀਡੀਆ ਧਿਰਾਂ ਨੂੰ ਸ਼ੂਟਿੰਗ ਲਈ ਸਿੰਗਲ...