Saturday, June 20
Shadow

Tag: hot news

ਪਾਣੀਪਤ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸਰਕਾਰ ਗੰਭੀਰ: ਗੰਗਵਾ

ਪਾਣੀਪਤ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸਰਕਾਰ ਗੰਭੀਰ: ਗੰਗਵਾ

Haryana News
ਚੰਡੀਗੜ੍ਹ, 9 ਮਾਰਚ - ਲੋਕ ਨਿਰਮਾਣ (ਭਵਨ ਅਤੇ ਸੜਕਾਂ) ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪਾਣੀਪਤ ਸ਼ਹਿਰ ਵਿੱਚ ਵਧਦੇ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਸ੍ਰੀ ਗੰਗਵਾ ਅੱਜ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਪਾਣੀਪਤ ਸਿਟੀ ਤੋਂ ਵਿਧਾਇਕ ਸ੍ਰੀ ਪ੍ਰਮੋਦ ਕੁਮਾਰ ਵਿਜ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਐਨ.ਐਚ.-44 'ਤੇ ਮੌਜੂਦਾ ਐਲੀਵੇਟਿਡ ਹਾਈਵੇਅ ਮੁੱਖ ਰਾਜਮਾਰਗ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਦਾ ਹੈ। ਐਨ.ਐਚ.-709 ਦਾ ਮੌਜੂਦਾ ਪਾਣੀਪਤ-ਰੋਹਤਕ ਖੰਡ ਅਤੇ ਐਨ.ਐਚ.-709AD ਦਾ ਪਾਣੀਪਤ-ਸ਼ਾਮਲੀ ਖੰਡ ਪਾਣੀਪਤ ਸ਼ਹਿਰ ਲਈ ਪੱਛਮੀ ਬਾਈਪਾਸ ਦਾ ਕੰਮ ਕਰਦੇ ਹਨ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਬਰਸਤ ਰੋਡ ਤੋਂ ਸਨੌਲੀ ਰੋਡ ਤੱਕ ਨਾਲਾ ਨੰਬਰ 2 ਦੇ ਕੰਢੇ 'ਤੇ 11.20 ਕਿਲੋਮੀਟਰ ਲੰਬੀ 10 ਮੀਟਰ ਚੌੜੀ ਸੜਕ ਦਾ ਨਿਰਮਾਣ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਬਾਕੀ 2.90 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਇਸੇ ਕੰਢੇ 'ਤੇ ਪ੍ਰਸਤਾਵਿਤ ਹੈ, ਜੋ ਐਨ.ਐਚ.-44 (ਦਿੱਲੀ ਤੋਂ ਅੰਬਾਲਾ) ਨੂੰ ਐਨ.ਐਚ.-709...
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਦੋ ਬਿੱਲ ਪਾਸ ਕੀਤੇ ਗਏ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਦੋ ਬਿੱਲ ਪਾਸ ਕੀਤੇ ਗਏ

Haryana News
ਚੰਡੀਗੜ੍ਹ, 9 ਮਾਰਚ - ਹਰਿਆਣਾ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਅੱਜ ਦੋ ਬਿੱਲ ਚਰਚਾ ਤੋਂ ਬਾਅਦ ਪਾਸ ਕੀਤੇ ਗਏ। ਪਾਸ ਕੀਤੇ ਗਏ ਬਿੱਲਾਂ ਵਿੱਚ ਹਰਿਆਣਾ ਵਿਸਤਾਰ ਪ੍ਰਾਧਿਆਪਕ ਅਤੇ ਮਹਿਮਾਨ ਪ੍ਰਾਧਿਆਪਕ (ਸੇਵਾ ਦੀ ਨਿਸ਼ਚਤਤਾ) ਸੋਧ ਬਿੱਲ, 2026 ਅਤੇ ਹਰਿਆਣਾ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਅਤੇ ਨਿਯਮ (ਸੋਧ) ਬਿੱਲ, 2026 ਸ਼ਾਮਲ ਹਨ।
ਆਯੁਸ਼ਮਾਨ ਭਾਰਤ ਯੋਜਨਾ ‘ਤੇ ਵਿਰੋਧੀ ਧਿਰ ਦੇ ਦੋਸ਼ ਨਿਰਾਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਆਯੁਸ਼ਮਾਨ ਭਾਰਤ ਯੋਜਨਾ ‘ਤੇ ਵਿਰੋਧੀ ਧਿਰ ਦੇ ਦੋਸ਼ ਨਿਰਾਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 9 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਹੈਲਥ ਐਮਰਜੈਂਸੀ ਵਰਗੇ ਹਾਲਾਤ ਦੱਸਣਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਇੱਕ ਨੈਰੇਟਿਵ ਘੜਨ ਦੀ ਕੋਸ਼ਿਸ਼ ਹੈ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਭੁਗਤਾਨ ਵਿੱਚ ਅਨਿਅਮਿਤੱਤਾ ਅਤੇ ਨਿੱਜੀ ਹਸਪਤਾਲਾਂ ਵੱਲੋਂ ਇਲਾਜ ਰੋਕਣ ਦੇ ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਨਿਰਾਧਾਰ, ਤੱਥਾਂ ਪੱਖੋਂ ਗਲਤ ਅਤੇ ਸੱਚਾਈ ਤੋਂ ਕੋਸੋ ਦੂਰ ਹਨ। ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਲਿਆਂਦੇ ਗਏ ਧਿਆਨਖਿੱਚ ਮਤੇ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ ਦੀ ਸ਼ੁਰੂਆਤ 23 ਦਸੰਬਰ 2018 ਨੂੰ ਕੀਤੀ ਗਈ ਸੀ। ਇਸ ਦੇ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਤੀ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾਂਦਾ ਹੈ। ਇਸ ਯੋਜਨਾ...
ਹਰਿਆਣਾ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ (ਸੋਧ) ਬਿੱਲ, 2026 ਵਿੱਚ ਕੀਤਾ ਗਿਆ ਮਾਮੂਲੀ ਸੋਧ – ਮੁੱਖ ਮੰਤਰੀ

ਹਰਿਆਣਾ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ (ਸੋਧ) ਬਿੱਲ, 2026 ਵਿੱਚ ਕੀਤਾ ਗਿਆ ਮਾਮੂਲੀ ਸੋਧ – ਮੁੱਖ ਮੰਤਰੀ

Haryana News
ਚੰਡੀਗੜ੍ਹ, 9 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ (ਸੋਧ) ਬਿੱਲ, 2026 ਵਿੱਚ ਕੇਵਲ ਇੱਕ ਛੋਟਾ ਜਿਹਾ ਸੋਧ ਕੀਤਾ ਗਿਆ ਹੈ, ਜੋ ਕੇਂਦਰ ਸਰਕਾਰ ਦੇ ਪ੍ਰਾਵਧਾਨਾਂ ਦੇ ਅਨੁਸਾਰ ਹੈ। ਇਸ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਕੀਤੀ ਗਈ। ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਪੇਸ਼ ਹਰਿਆਣਾ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ (ਸੋਧ) ਬਿੱਲ, 2026 'ਤੇ ਬੋਲ ਰਹੇ ਸਨ। ਇਹ ਬਿੱਲ ਹਰਿਆਣਾ ਟ੍ਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਐਕਟ, 2025 ਵਿੱਚ ਸੋਧ ਕਰਨ ਲਈ ਲਿਆਂਦਾ ਗਿਆ ਹੈ। ਉਨ੍ਹਾਂ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਸੋਧੇ ਹੋਏ ਪ੍ਰਾਵਧਾਨਾਂ ਅਨੁਸਾਰ ਜੇਕਰ ਕੋਈ ਟ੍ਰੈਵਲ ਏਜੰਟ ਕਿਸੇ ਵਿਅਕਤੀ ਨੂੰ ਵਿਦੇਸ਼ ਵਿੱਚ ਸੇਵਾ ਜਾਂ ਰੁਜ਼ਗਾਰ ਲਈ ਭੇਜਦਾ ਹੈ ਅਤੇ ਉਸ ਨੂੰ ਵਰਕ ਪਰਮਿਟ ਉਪਲਬਧ ਕਰਵਾਉਂਦਾ ਹੈ, ਤਾਂ ਉਸ ਨੂੰ ਸਬੰਧਤ ਕੇਂਦਰੀ ਐਕਟ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਇਸ ਦੇ ਨਾਲ ਹੀ ਏਜੰਟ ਨੂੰ ਇ...
ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

local news
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਇਸ ਸਕੀਮ ਦਾ ਫਾਇਦਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਸਿਹਤ ਕਾਰਡ ਲਾਜ਼ਮੀ ਤੌਰ 'ਤੇ ਬਣਵਾ ਲੈਣ ਤਾਂ ਜੋ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾ ਸਕਣ। ਡੀਸੀ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦੂਰ ਨਾ ਜਾਣਾ ਪਵੇ। ਉਹਨਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਰਡ ਬਣਵਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਾਰੇ ਐਸ.ਡੀ.ਐਮ. ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ

ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ

local news
ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਨੇ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸੂਬੇ ਦਾ ਭਵਿੱਖ ਹੁੰਦੇ ਹਨ ਜਿਸ ਲਈ ਇਹ ਜਰੂਰੀ ਹੈ ਕਿ ਵਿਦਿਆਰਥੀ ਸਰੀਰਕ-ਮਾਨਸਿਕ ਤੌਰ ਤੇ ਮਜਬੂਤ ਹੋਣ ਲਈ ਅਤੇ ਨਸ਼ਿਆਂ ਤੋਂ ਬੱਚੇ ਰਹਿਣ ਲਈ ਖੇਡਾਂ, ਯੋਗ ਅਤੇ ਹੋਰ ਚੰਗੇ ਕੰਮਾਂ ਪ੍ਰਤੀ ਆਪਣਾ ਰੁਝਾਨ ਰੱਖਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਸਿਹਤ ਅਤੇ ਖਾਣ-ਪੀਣ ਦਾ ਵਿਸ਼ੇਸ਼ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਵਲ ਜਾਗਰੂਕਤਾ ਨਾਲ ਹੀ ਅਸੀਂ ਨਸ਼ਿਆਂ ਦੇ ਫੈਲਾਅ ਨੂੰ ਰੋਕ ਸਕਦੇ ਹਾਂ ਅਤ...
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

local news
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ  ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੀਤੇ ਜਾ ਰਹੇ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਰਸ ਮੇਲੇ ਵਿੱਚ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਿਲਪਕਾਰ ਤੇ ਕਲਾਕਾਰ ਆਪਣੇ ਹੁਨਰ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ ਅਤੇ ਸਾਨੂੰ ਆਪਣੇ ਇਨਾਂ ਮਹਿਮਾਨਾਂ ਦਾ ਪੂਰੇ ਜੋਸ਼ੋ ਖਰੋਸ਼ ਨਾਲ ਸਵਾਗਤ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਲੋਕ ਮਹਿਮਾਨ ਨਵਾਜ਼ੀ ਪੱਖੋਂ ਦੁਨੀਆਂ ਭਰ ਵਿੱਚ ਮਸ਼ਹੂਰ ਹਨ। ਉਨਾਂ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਇਹ ਹੁਨਰਮੰਦ ਲੋਕ, ਆਪਣੇ ਰਵਾਇਤੀ ਲੋਕ ਨਾਚਾਂ ਤੇ ਕਲਾਕ੍ਰਿਤਾਂ ਨੂੰ ਦੇਸ਼ ਦੇ ਹਰ ਕੋਨੇ ਵਿੱਚ ਪਹੁੰਚਾਉਣ ਲਈ ਖੂਬ ਦਿਲ ਲਗਾ ਕੇ ਮਿਹਨਤ ਕਰਦੇ ਹਨ ਅਤੇ ਇਨਾਂ ਦੀ ਆਜੀਵਿਕਾ ਵੀ ਇਸੇ ’ਤੇ ਨਿਰਭਰ ਕਰਦੀ ਹੈ, ਇਸ ਲਈ ਖੇਤਰੀ ਸਰਸ ਮੇਲਾ ਇਨਾਂ ਲਈ ਇੱਕ ਬਿਹਤਰੀਨ ਮੰਚ ਸਾਬਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਰਸ...
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

Punjab Politics
ਚੰਡੀਗੜ੍ਹ, 9 ਮਾਰਚ:-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ "ਰਾਜਨੀਤਿਕ ਤੌਰ 'ਤੇ ਦੀਵਾਲੀਆ" ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ ਆਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਵਿਰੋਧੀ ਧਿਰ ਦੇ ਨੇਤਾ (ਐਲਓਪੀ) ਅਤੇ ਹੋਰ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸੇਧਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਉਹ ਆਪਣੇ ਆਪ ਨੂੰ ਵਿਰੋਧੀ ਧਿਰ ਦੇ ਨੇਤਾ ਅਖਵਾਉਂਦੇ ਹਨ। ਅਸੀਂ ਤਾਂ ਉਨ੍ਹਾਂ ਦੀ ਗੱਲ ਨੂੰ ਸੰਜਮ ਨਾਲ ਸੁਣਿਆ ਪਰ ਜਦੋਂ ਅਸੀਂ ਤੱਥ ਪੇਸ਼ ਕੀਤੇ ਤਾਂ ਉਨ੍ਹਾਂ ਨੇ ਵਾਕਆਊਟ ਕਰ ਲਿਆ ਅਤੇ ਬਿਲਕੁਲ ਇਸੇ ਤਰ੍ਹਾਂ ਹੀ ਉਨ੍ਹਾਂ ਨੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਦੌਰਾਨ ਕੀਤਾ ਸੀ। ਵਿਰੋਧੀ ਧਿਰ ਦੇ ਨੇਤਾ ਅਕਸਰ ਬਿਨਾਂ ਸੁਣੇ, ਬਿਨਾਂ ਪੜ੍ਹੇ ਸਦਨ ਵਿੱਚੋਂ ਵਾਕਆਊਟ ਕਰ ਜਾਂਦੇ ਹਨ। ਉਹ ਸਿਰਫ਼ ਪੰਜਾਬ ਦੇ ਅਸਲ ਮੁੱਦਿਆਂ ਤੋਂ ਭੱਜਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕ...
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

Punjab Politics
ਚੰਡੀਗੜ੍ਹ, 9 ਮਾਰਚ:ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਸਮਾਂਬੱਧ ਵਿਕਾਸ, ਸਮਾਜਿਕ ਨਿਆਂ ਅਤੇ ਟਿਕਾਊ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਰੋਡਮੈਪ ਸਾਬਤ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪੰਜਾਬ ਬਜਟ ‘ਤੇ ਹੋ ਰਹੀ ਚਰਚਾ ਵਿੱਚ ਭਾਗ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਜ ਦੇ ਹਰ ਵਰਗ ਲਈ ਬਰਾਬਰੀ, ਸਨਮਾਨ ਅਤੇ ਭਲਾਈ ‘ਤੇ ਆਧਾਰਿਤ ਸਮਾਜ ਦੀ ਨਿਰਮਾਣ ਲਈ ਵਚਨਬੱਧ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਨਮਨ ਕੀਤਾ ਅਤੇ “ਬੇਗਮਪੁਰਾ” ਦੇ ਸੰਕਲਪ ਦਾ ਜ਼ਿਕਰ ਕੀਤਾ, ਜੋ ਕਿ ਦੁੱਖ, ਭੇਦਭਾਵ ਅਤੇ ਅਸਮਾਨਤਾ ਤੋਂ ਰਹਿਤ ਇੱਕ ਆਦਰਸ਼ ਸਮਾਜ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਬੇਗਮਪੁਰਾ ਦੇ ਇਹ ਆਦਰਸ਼ ਪੰਜਾਬ ਵਿੱਚ ਇੱਕ ਤਰੱਕੀਸ਼ੀਲ, ਸਮਾਂਬੱਧ ਅਤੇ ਦਿਆਲੂ ਸਮਾਜ ਦੀ ਰਚਨਾ ਲਈ...
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

local news
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਅੱਜ ਬਸੰਤਾ ਰਾਜਕੁਮਾਰ ਆਈਐਫਐਸ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਸੰਤਾ ਰਾਜਕੁਮਾਰ ਪੰਜਾਬ ਦੇ ਸਭ ਤੋਂ ਸੀਨੀਅਰ ਆਈਐਫਐਸ ਅਧਿਕਾਰੀਆਂ ਵਿੱਚੋਂ ਇੱਕ ਹਨ ਅਤੇ ਇਸ ਸਮੇਂ ਪੰਜਾਬ ਦੇ ਮੁੱਖ ਜੰਗਲੀ ਜੀਵ ਵਾਰਡਨ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਐਮਡੀ ਦਾ ਚਾਰਜ ਵੀ ਸੰਭਾਲ ਰਹੇ ਹਨ। ਆਈਐਫਐਸ ਐਸੋਸੀਏਸ਼ਨ ਪੰਜਾਬ ਦੇ ਚੁਣੇ ਗਏ ਹੋਰ ਕਾਰਜਕਾਰੀ ਮੈਂਬਰਾਂ ਵਿੱਚ ਐਸ.ਪੀ. ਆਨੰਦ ਆਈਐਫਐਸ, ਐਸ.ਕੇ. ਸਾਗਰ ਆਈਐਫਐਸ, ਧਰਮਵੀਰ ਦੈਰੂ ਆਈਐਫਐਸ, ਅਮਨੀਤ ਸਿੰਘ ਆਈਐਫਐਸ, ਹਰਪ੍ਰੀਤ ਕੌਰ ਆਈਐਫਐਸ ਅਤੇ ਹਰਭਜਨ ਸਿੰਘ ਆਈਐਫਐਸ ਸ਼ਾਮਿਲ ਹਨ। -------------...