ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
ਚੰਡੀਗੜ੍ਹ, 6 ਮਾਰਚ 2026- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ।
ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋਰਟ...








