ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ
ਚੰਡੀਗੜ੍ਹ, 2 ਮਾਰਚ 2026- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।
ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ 23 ਮਾਰਚ, 2026 ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮ...



