ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ
ਤਲਵਾੜਾ, 15 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ। ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ...








