ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਵਿੱਚ 1,501 ਪ੍ਰਾਪਰਟੀ ਕਾਰਡਾਂ ਦੀ ਵੰਡ
ਸੰਗਰੂਰ, 24 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਦੇ ਲਾਭਪਾਤਰੀਆਂ ਨੂੰ ਕੁੱਲ 1,501 ਪ੍ਰਾਪਰਟੀ ਕਾਰਡ ਵੰਡੇ। ਇਸ ਤਹਿਤ ਪਿੰਡ ਧਰਮਗੜ੍ਹ ਵਿਖੇ 401, ਪਿੰਡ ਜਖੇਪਲ ਧਾਲੀਵਾਲ ਬਾਸ ਵਿਖੇ 163, ਪਿੰਡ ਚੱਠਾ ਨਨਹੇੜਾ ਵਿਖੇ 323 ਅਤੇ ਪਿੰਡ ਗੰਢੂਆਂ ਵਿਖੇ 614 ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੇ ਪ੍ਰਸ਼ਾਸਨਿਕ ਕੰਮਾਂ ਦੇ ਨਿਪਟਾਰੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਮਾਲਕਾਨਾ ਦ...







