ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ
ਕੋਟਕਪੂਰਾ, 07 ਜੂਨ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ...








