Thursday, October 29
Shadow

Tag: hot news

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

Punjab Politics
ਚੰਡੀਗੜ੍ਹ, 28 ਮਾਰਚ: "ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ। ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 28 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ। ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗ...
ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

News of Punjab
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲ...
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸ...
ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

Breaking News
ਫਤਿਹਗੜ੍ਹ ਸਾਹਿਬ; 28 ਮਾਰਚ, 2026: ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। 'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿ...
ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

local news
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਇਲਾਜ ਅਤੇ ਜ਼ਰੂਰੀ ਟੈਸਟ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਡਾਕਟਰੀ ਸਲਾਹ ਮਿਲ ਰਹੀ ਹੈ। ਸਰਕਾਰ ਦਾ ਟੀਚਾ ਹਰ ਪਿੰਡ ਅਤੇ ਮੁਹੱਲੇ ਤੱਕ ਵਿਸ਼ਵ ਪੱਧਰੀ ਸਿਹ...
ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

local news
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਗੱਡੀ ਦਾ ਵੀ ਚਲਾਨ ਕੀਤਾ ਗਿਆ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ, ਸੜਕਾਂ ਅਤੇ ਬਾਈਪਾਸ ‘ਤੇ ਕੂੜਾ ਸੁੱਟਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਨਗਰ ਕੌਂਸਲ ਵੱਲੋਂ ਮੁਹੱਈਆ ਕਰਵਾਈਆਂ ਸਫ਼ਾਈ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵਿਅਕਤੀ ਜਨਤਕ ਥਾਵਾਂ ‘ਤ...
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

local news
ਮਾਲੇਰਕੋਟਲਾ, 28 ਮਾਰਚ :                  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ...
ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

local news
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਅਤੇ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਲਪੀਜੀ ਗੈਸ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਸੁਵਿਧਾ ਨ...
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

Breaking News
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ। ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ...