Wednesday, October 28
Shadow

Tag: hot news

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ...
ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

Health
ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਵੇ। ਸ੍ਰੀ ਮੁਕਤਸਰ ਸਾਹਿਬ ਵਿੱਚ, 1 ਸਾਲ ਦੀ ਬੱਚੀ ਖਵਾਇਸ਼ ਨੂੰ ਨਿਮੋਨੀਆ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ। ਪਹਿਲਾਂ ਅਜਿਹੇ ਕਈ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਕਰਨਾ, ਦਸਤਾਵੇਜ਼ ਪੂਰੇ ਕਰਨੇ ਜਾਂ ਮਨਜ਼ੂਰੀਆਂ ਦੀ ਉਡੀਕ ਕਰਨੀ ਪੈਂਦੀ ਸੀ। ਹਾਲਾਂਕਿ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਇਹ ਪਾੜਾ ਖ਼ਤਮ ਕਰ ਦਿੱਤਾ ਗਿਆ ਹੈ। ਸਿਹਤ ਕਾਰਡ ਪਹਿਲਾਂ ਹੀ ਬਣਿਆ ਹੋਣ ਕਾਰਨ, ਦੀਪ ਹਸਪਤਾਲ ਵਿੱਚ ਡਾ. ਮੋਨਿਕਾ ਗਰਗ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਗਾਊਂ ਅਦਾਇਗੀ ਦੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਨੂੰ ਪੈਸਿਆਂ ਦਾ ਪ੍ਰਬੰਧ ਨਹੀਂ ਕਰਨਾ ਪਿਆ ਅਤ...
ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

Punjab Politics
ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿੱਤ ਬਿੱਲ 2026 'ਤੇ ਬੋਲਦਿਆਂ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਆਰਥਿਕ ਮਜ਼ਬੂਤੀ ਅਤੇ ਸੁਧਾਰਾਂ ਦੇ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਕੰਗ ਨੇ ਕਿਹਾ ਕਿ ਜਿੱਥੇ ਵਿੱਤ ਮੰਤਰੀ ਨੇ ਆਰਥਿਕ ਤਰੱਕੀ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ, ਉੱਥੇ ਦੇਸ਼ ਦੀ ਆਰਥਿਕਤਾ ਦੀ ਅਸਲੀ ਤਸਵੀਰ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਿਛਲੇ ਦਸ ਸਾਲਾਂ 'ਤੇ ਨਜ਼ਰ ਮਾਰੀਏ ਤਾਂ ਮਹਿੰਗਾਈ ਦੇਸ਼ ਦੇ ਇਤਿਹਾਸ ਦੇ ਸਭ ਤੋਂ ਉੱਚੇ ਪੱਧਰ 'ਤੇ ਹੈ ਅਤੇ ਭਾਰਤੀ ਰੁਪਿਆ ਬਹੁਤ ਕਮਜ਼ੋਰ ਹੋ ਗਿਆ ਹੈ, ਜੋ ਅਮਰੀਕੀ ਡਾਲਰ ਦੇ ਮੁਕਾਬਲੇ 90 ਦੇ ਖ਼ਤਰਨਾਕ ਅੰਕੜੇ ਨੂੰ ਪਾਰ ਕਰ ਗਿਆ ਹੈ। ਜਿਹੜੇ ਲੋਕ ਕਦੇ 60 ਰੁਪਏ ਲਿਟਰ ਪੈਟਰੋਲ ਦੇਣ ਦਾ ਵਾਅਦਾ ਕਰਦੇ ਸਨ, ਅੱਜ ਉਨ੍ਹਾਂ ਨੇ ਕੀਮਤਾਂ 100 ਰੁਪਏ ਤੋਂ ਪਾਰ ਪਹੁੰਚਾ ਦਿੱਤੀਆਂ ਹਨ ਅਤੇ ਡੀਜ਼ਲ ਵੀ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੀ ਦੁਰਦਸ਼ਾ ...
27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

local news
ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ।     ਕੈਬਨਿਟ ਮੰਤਰੀ ਨੇ ਦੱਸਿਆ ਕਿ ਵਕੀਲ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਚੈਂਬਰ ਤਿਆਰ ਕੀਤੇ ਗਏ ਹਨ। ਇਨ੍ਹਾਂ ਚੈਂਬਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵਕੀਲ ਆਪਣੇ ਪੇਸ਼ੇਵਰ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਕੀਲਾਂ ਦੀ ਭਲਾਈ ਲਈ ਵਚਨਬੱਧ ਹੈ।       ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਜਲੀ ਸਪਲਾਈ ਸਬੰਧੀ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵੱਲੋਂ ਪਾਵਰ ਸਪਲਾਈ ਮੁਹੱਈਆ ਨਹੀਂ ਕਰਵਾਈ ਜਾਂਦੀ, ਤ...
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 24 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

News of Punjab
ਚੰਡੀਗੜ੍ਹ, 24 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ।  ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਦੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ-ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ  ਲਈ ਇੱਕ ਸੁਚਾਰੂ ਸਾਧਨ ਉਪਲਬਧ ਕਰਵਾਇਆ ਜਾ ਸਕੇ । ਸਪੀਕਰ ਨੇ ਕਿਹਾ, ‘‘ਇਹ ਪ੍ਰਕਾਸ਼ਨ ਇੱਕ ਰੋਜ਼ਾਨਾ ਯੋਜਨਾਕਾਰ ਵਜੋਂ ਆਪਣੀ ਭੂਮਿਕਾ ਨਿਭਾਏਗੀ । ਇਹ ਮਹੱਤਵਪੂਰਨ ਜਾਣਕਾਰੀ ਦਾ ਲੋੜੀਂਦਾ ਸੰਗ੍ਰਹਿ ਹੈ , ਜੋ ਆਉਣ ਵਾਲੇ ਸਾਲ ਦੌਰਾਨ ਵਿਧਾਨਕ ਮਾਮਲਿਆਂ ਦੇ ਕੁਸ਼ਲ ਸੰਚਾਲਨ ਲਈ ਕਾਰਗਰ ਸਿੱਧ ਹੋਵੇਗਾ,’’। ਇਸ ਸਮਾਰੋਹ ਵਿੱਚ ਸ. ਕੁਲਵੰਤ ਸਿੰਘ ਪੰਡੋਰੀ, ਮਾਣਯੋਗ ਵਿਧਾਨ ਸਭਾ ਮੈਂਬਰ (ਐਮ.ਐਲ....
ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

News of Punjab
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲ...
31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ

31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ

local news
ਨੰਗਲ 24 ਮਾਰਚ: ਨੰਗਲ ਸ਼ਹਿਰ ਦੇ ਵਸਨੀਕਾਂ ਲਈ ਖੁਸ਼ਖਬਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਮਾਰਚ ਨੂੰ ਨੰਗਲ ਦੌਰੇ ’ਤੇ ਆ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਕਈ ਵੱਡੀਆਂ ਵਿਕਾਸੀ ਸੋਗਾਤਾਂ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਨੰਗਲ ਵਾਸੀਆਂ ਲਈ 17 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਟ੍ਰੀਟ ਕੀਤੇ ਸੁੱਧ ਪਾਣੀ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਲੋਕਾਂ ਨੂੰ 24 ਘੰਟੇ ਸਾਫ਼ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮਿਲੇਗੀ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।    ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਨੰਗਲ ਤੋਂ ਸਤਲੁਜ ਦਰਿਆ ਦੀ ਸ਼ੁਰੂਆਤ ਹੁੰਦੀ ਹੈ, ਪਰ ਇਹ ਦੁਖਦਾਈ ਗੱਲ ਹੈ ਕਿ ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ 25 ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ 25 ਨੂੰ

local news
ਤਰਨ ਤਾਰਨ, 24 ਮਾਰਚ (       ) -  ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 25-03-2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਤਰਨ ਤਾਰਨ ਵਿਕਰਮ ਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਕੇਅਰ ਹੈਲਥ ਇੰਨਸ਼ੋਰੈਂਸ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਇੰਨਸ਼ੋਰੈਂਸ ਅਡਵਾਈਜ਼ਰ ਅਤੇ ਸੇਲਜ਼ ਮੈਨੇਂਜ਼ਰਾਂ (ਉਮਰ ਹੱਦ 18 ਤੋਂ 45 ਸਾਲ) (ਯੋਗਤਾ ਘੱਟੋ-ਘੱਟ  +2 ਪਾਸ ) ਉਮੀਦਵਾਰਾ ਦੀ ਲੋੜ ਹੈ।ਸਵੈ-ਰੋਜਗਾਰ ਕੈਂਪ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰ...
ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਸਰਗਰਮ

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਸਰਗਰਮ

News of Punjab
ਬਰਨਾਲਾ, 24 ਮਾਰਚ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਔਜਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ।  ਮਲਟੀਪਰਪਜ਼ ਹੈਲਥ ਵਰਕਰ ਨਾਲ ਇਕ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਾਰਡ ਬਣਵਾਉਣ ਵਿੱਚ ਮਦਦ ਕਰਨ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਧਨੌਲਾ ਬਲਾਕ ਦੇ ਸਮੂਹ ਸਟਾਫ਼ ਨੂੰ ਕਿਹਾ ਕਿ ਕਾਰਡ ਬਣਵਾਉਣ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਾਂਝ ਸੇਵਾ ਕੇਂਦਰਾਂ (ਸੀ.ਐੱਸ.ਸੀ) 'ਤੇ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਦੀ...