ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤਾ ਸਕੇ।
ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ...








