Tuesday, August 4
Shadow

Tag: hot news

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

Breaking News
ਚੰਡੀਗੜ੍ਹ; 1 ਅਗਸਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਲਗਭਗ 3 ਲੱਖ ਰੁਪਏ ਦੀ ਲਾਗਤ ਵਾਲਾ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿੱਚੋਂ ਚੋਣ ਕਰਨ ਦੀ ਲੋਡ਼ ਨਹੀਂ  । ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ...
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ...
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਗਸਤ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ 'ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ 'ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 1...
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

Breaking News
ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ...
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਹਾਲੀ (ਐਸ.ਏ.ਐਸ. ਨਗਰ), 30 ਜੁਲਾਈ- ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ। 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਵਿੱਚ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਖ਼ਰਚਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਏਕਤਾ ਹੈ, ਉੱਥੇ ਹੀ ਫੁੱਟਪਾਊ ਤਾਕਤਾਂ ਵੱਲੋਂ ਨਫ਼ਰਤ ਦ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

News of Punjab
ਫ਼ਰੀਦਕੋਟ, 30 ਜੁਲਾਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚਹਿਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ, ਮੁਫ਼ਤ ਜਾਂਚਾਂ, ਲੋੜੀਂਦੀਆਂ ਦਵਾਈਆਂ ਅਤੇ ਡਾਕਟਰੀ ਸਲਾਹ ਮਿਲ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚਹਿਲ ਵਿੱਚ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। 42 ਤੋਂ ਵੱਧ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ 48 ਘੰਟੇ ਦੇ ਵਿੱਚ ਵਿੱਚ ਰਿਪੋਰਟ ਆ ਜਾਵੇਗੀ।...
ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

Breaking News
*ਚੰਡੀਗੜ੍ਹ, 30 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਸਿੱਖ ਧਾਰਮਿਕ ਮਾਮਲਿਆਂ, ਸਿੱਖ ਰਹਿਤ ਮਰਿਆਦਾ, ਜਾਂ ਧਾਰਮਿਕ ਸੰਸਥਾਵਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਕਾਨੂੰਨ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਜਵਾਬ ਵਿੱਚ ਲੈ ਕੇ ਆਈ ਹੈ, ਤਾਂ ਜੋ ਬੇਅਦਬੀ ਦੀਆਂ ਬਾਰ-ਬਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਤਿਆਰ ਕੀਤਾ ਜਾ ਸਕੇ ਅਤੇ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤੇ ਜਾਣ ਤੋਂ ਬਾਅਦ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਕੁ...
ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

News of Punjab
ਹੁਸ਼ਿਆਰਪੁਰ, 30 ਜੁਲਾਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਬਸੀ ਪੁਰਾਣੀ ਵਿੱਚਕਰਵਾਏ ਇੱਕ ਸਾਂਝੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਤੌਰ 'ਤੇ ਪਹੁੰਚਾਇਆ ਜਾ ਸਕੇ।ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਅਜਿਹੇ ਲੋੜਵੰਦ ਪਰਿਵਾਰ, ਜਿਨ੍ਹਾਂ ਦੇ ਹੁਣ ਤੱਕ ਰਾਸ਼ਨ ਕਾਰਡ ਨਹੀਂ ਬਣ ਸਕੇ, ਉਨ੍ਹਾਂ ਦੇ ਵੀ ਕਾਰਡ ਪਹਿਲ ਦੇ ਆਧਾਰ 'ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ...
ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

News of Punjab
ਚੰਡੀਗੜ੍ਹ, 30 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 611 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 191ਵੇਂ ਦਿਨ, ਪੁਲਿਸ ਟੀਮਾਂ ਨੇ 12 ਹਥਿਆਰਾਂ ਸਮੇਤ 310 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,514 ਹੋ ਗਈਆਂ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗ...
ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

News of Punjab
ਚੰਡੀਗੜ੍ਹ, 30 ਜੁਲਾਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਬੇਸ਼ਕੀਮਤੀ ਸਾਬਤ ਹੋਏ ਹਨ। ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਨੇ ਸ਼੍ਰੀਮਤੀ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇੱਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ 'ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ...