ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।
ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕ...







