ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 3 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।
ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਕੈਬਨਿਟ ਸਬ-ਕਮੇਟੀ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ...








