ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 19 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵੱਲੋਂ ਮੁਹਾਲੀ ਕੈਂਪਸ ਵਿਖੇ ‘ਇੰਡੀਆ ਅਨਬਾਉਂਡ: ਡਿਫਾਈਨਿੰਗ ਟੁਮਾਰੋਜ਼ ਲੀਡਰਸ਼ਿਪ’ ਵਿਸ਼ੇ ’ਤੇ ਕਰਵਾਏ ਆਈਐਸਬੀ ਲੀਡਰਸ਼ਿਪ ਸੰਮੇਲਨ-2026 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ। ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਆਈਐਸਬੀ ਦੇ ਚੇਅਰਮੈਨ ਹਰੀਸ਼ ਮਨਵਾਨੀ, ਆਈਐਸਬੀ ਦੇ ਡੀਨ ਪ੍ਰੋਫੈਸਰ ਮਦਨ, ਅਕਾਦਮਿਕ ਅਤੇ ਕਾਰੋਬਾਰੀ ਜਗਤ ਦੀਆਂ ...








