ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ
ਬਰਨਾਲਾ, 10 ਸਤੰਬਰ - ਸਿਹਤ ਵਿਭਾਗ ਬਰਨਾਲਾ ਵੱਲੋਂ ਐਨ.ਪੀ.ਸੀ.ਬੀ. ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਮਿਲੇ ਟੀਚੇ ਤੋਂ ਵੱਧ 121 ਪ੍ਰਤੀਸ਼ਤ ਮੋਤੀਆਬਿੰਦ ਦੇ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ ਹਨ। ਇਸ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਅੱਖਾਂ ਦੇ ਮਾਹਿਰ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ 'ਨੈਸ਼ਨਲ ਪ੍ਰੋਗਰਾਮ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ, ਸਟਾਫ਼ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਲ 2025-26 ਦੌਰਾਨ 66 ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ 50 ਸਾਲ ਤੋਂ ਵੱਧ ਉਮਰ ਦੇ 11,806 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 6,263 ਲੋਕਾਂ ਦੀਆਂ ਕੈਟਾਰੈਕਟ ਸਰਜਰੀਆਂ ਕੀਤੀਆਂ ਗਈਆਂ।
ਲੋਕਾਂ ਨੂੰ ਮੋਤੀਆਬਿੰਦ ਦੀ ਜਾਂਚ ਲਈ ਜਾਗਰੂਕ ਕਰਨ ਅਤੇ ਵਧੀਆ ਸੇਵਾਵਾਂ ਨਿਭਾਉਣ ਲਈ ਸੀਨੀਅਰ ਮੈਡੀਕਲ ਅਫ...








