ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਪਾਤੜਾਂ, 30 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।
ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ...








