ਹੁਸ਼ਿਆਰਪੁਰ ‘ਚ 4 ਤੇ 5 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ : ਵਿਧਾਇਕ ਜਿੰਪਾ
ਹੁਸ਼ਿਆਰਪੁਰ, 2 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ 4 ਅਤੇ 5 ਸਤੰਬਰ ਨੂੰ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ। ਸਥਾਨਕ ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਹੋਣ ਵਾਲੀਆਂ ਇਨ੍ਹਾਂ ਪੇਸ਼ਕਾਰੀਆਂ ਦੌਰਾਨ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਪੂਰੀ ਟੀਮ ਸਮੇਤ ਭਗਵਾਨ ਰਾਮ ਜੀ ਦੇ ਜੀਵਨ, ਆਦਰਸ਼ਾਂ ਅਤੇ ਦਰਸ਼ਨ ’ਤੇ ਆਧਾਰਿਤ ਨਾਟਕ ਪੇਸ਼ ਕਰਨਗੇ।ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਅਤੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਪਸੀ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਸਾਰੇ ਧਰਮਾਂ ਪ੍ਰਤੀ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਸਨਾਤਨ ਧਰਮ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੁੜੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਸਾਡੇ ਰਾਮ’ ਨਾਟਕ ਦਾ ਆਯੋਜਨ ਕੀਤਾ ਜਾ ਰਿਹ...








